ਐਸ.ਏ.ਐਸ.ਨਗਰ, 02 ਨਵੰਬਰ : ਅੱਜ ਸਰਕਾਰੀ ਕਾਲਜ ਡੇਰਾ ਬੱਸੀ ਵਿਖੇ ਐਨ.ਐਸ.ਐਸ. ਯੂਨਿਟ ਵੱਲੋਂ ਪ੍ਰਿੰਸੀਪਲ ਡਾ. ਸੁਜਾਤਾ ਕੌਸ਼ਲ ਦੀ ਅਗਵਾਈ ਹੇਠ 7 ਰੋਜ਼ਾ ਕੈਂਪ ਦੀ ਸ਼ੁਰੂਆਤ ਕੀਤੀ ਗਈ। ਇਸ ਕੈਂਪ ਦੀ ਸ਼ੁਰੂਆਤ ਐਨ.ਐਸ.ਐਸ.ਵਲੰਟੀਅਰਾਂ ਦੀ ਇੱਕ ਟੀਮ ਵੱਲੋਂ ਗੋਦ ਲਏ ਪਿੰਡ ਮੁਕੰਦਪੁਰ ਤੋਂ ਕੀਤੀ ਗਈ। ਇਸ ਮੌਕੇ ਐਨ.ਐਸ.ਐਸ. ਵਲੰਟੀਅਰਾਂ ਵੱਲੋਂ ਪਿੰਡ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਦੇ ਸੀਨੀਅਰ ਸੈਕੰਡਰੀ ਸਕੂਲ ਤੋਂ ਪਰਾਲੀ ਨਾ ਸਾੜਨ ਲਈ ਰੈਲੀ ਕੱਢੀ ਗਈ ਅਤੇ ਨਾਲ ਹੀ ਪਲਾਸਟਿਕ ਇੱਕਠਾ ਕਰਕੇ ਘਰ-ਘਰ ਜਾ ਕੇ ਲੋਕਾਂ ਨੂੰ ਪਲਾਸਟਿਕ ਦੀ ਦੂਰਵਰਤੋਂ ਬਾਰੇ ਜਾਗਰੂਕ ਕੀਤਾ ।
ਇਸ ਕੈਂਪ ਦੀ ਦੂਜੀ ਟੀਮ ਵੱਲੋਂ ਕਾਲਜ ਵਿੱਚ ਹੀ ਰਹਿ ਕੇ ਮੁਕੰਦਪੁਰ ਵਿੱਚ ਜਾਣ ਵਾਲੇ ਵਲੰਟੀਅਰਾਂ ਲਈ ਖਾਣਾ ਵੀ ਆਪਣੇ ਆਪ ਹੀ ਬਣਾਇਆ ਗਿਆ। ਇਸ ਮੌਕੇ ਡਾ. ਸੁਜਾਤਾ ਕੌਸ਼ਲ ਨੇ ਐਨ.ਐਸ.ਐਸ. ਵਲੰਟੀਅਰਾਂ ਨੂੰ ਇਸ ਕੈਂਪ ਨੂੰ ਸ਼ੁਰੂ ਕਰਨ ਤੇ ਉਹਨਾਂ ਨੂੰ ਆਪਣਾ ਆਸ਼ੀਰਵਾਦ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਕੈਂਪ ਵਿੱਚ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਆਮੀ ਭੱਲਾ, ਐਨ.ਐਸ.ਐਸ. ਕਨਵੀਨਰ ਡਾ. ਅਮਰਜੀਤ ਕੌਰ, ਪ੍ਰੋ. ਰਵਿੰਦਰ ਸਿੰਘ, ਪ੍ਰੋ. ਬੋਮਿੰਦਰ ਕੌਰ, ਪ੍ਰੋ. ਬਲਜਿੰਦਰ ਕੌਰ, ਪ੍ਰੋ. ਸੁਨੀਲ ਕੁਮਾਰ, ਪ੍ਰੋ. ਕਿਰਨਪ੍ਰੀਤ ਕੌਰ, ਸ੍ਰੀ ਹਰਨਾਮ ਸਿੰਘ ਅਤੇ 50 ਐਨ.ਐਸ.ਐਸ. ਵਲੰਟੀਅਰ ਵੀ ਸ਼ਾਮਿਲ ਸਨ।
No comments:
Post a Comment