ਖਰੜ 18 ਨਵੰਬਰ : ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਨਐਸਐਸ ਕੈਂਪ ਦਾ ਉਦਘਾਟਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਐਨਐਸਐਸ ਦੇ ਡਾਇਰੈਕਟਰ ਡਾ: ਪਰਵੀਨ ਗੋਇਲ, ਜੋ ਕਿ ਪੀਯੂ ਸੈਨੇਟ ਅਤੇ ਸਿੰਡੀਕੇਟ ਦੇ ਮੈਂਬਰ ਵੀ ਹਨ, ਦੁਆਰਾ ਕੀਤਾ ਗਿਆ।ਉਨ੍ਹਾਂ ਨੇ ਐਨਐਸਐਸ ਵਲੰਟੀਅਰਾਂ ਨੂੰ ਕਿਹਾ ਕਿ ਸਮਾਜ ਸੇਵਾ ਦੇਸ਼ ਦੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਲੋੜਵੰਦ ਵਿਅਕਤੀਆਂ ਦੀ ਮਦਦ ਲਈ ਅੱਗੇ ਆਉਣ ਦੀ ਵਲੰਟੀਅਰਾਂ ਨੂੰ ਵੀ ਸਲਾਹ ਦਿੱਤੀ।
ਆਰਬੀਯੂ ਦੇ ਵਾਈਸ-ਚਾਂਸਲਰ ਡਾ: ਪਰਵਿੰਦਰ ਸਿੰਘ ਨੇ ਰਿਆਤ ਬਾਹਰਾ ਯੂਨੀਵਰਸਿਟੀ ਦੀਆਂ ਐਨਐਸਐਸ ਗਤੀਵਿਧੀਆਂ ਬਾਰੇ ਦੱਸਿਆ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਐਨਐਸਐਸ ਵਾਲੰਟੀਅਰਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਰਿਆਤ ਬਾਹਰਾ ਯੂਨੀਵਰਸਿਟੀ ਦੀ ਐਨਐਸਐਸ ਯੂਨਿਟ ਦੇ ਮੁੱਖ ਕੋਆਰਡੀਨੇਟਰ ਪ੍ਰੋ.ਏ.ਐਸ. ਚਾਹਲ ਨੇ ਕੈਂਪ ਦੀਆਂ ਸੱਤ ਰੋਜ਼ਾ ਗਤੀਵਿਧੀਆਂ ਬਾਰੇ ਵਿਸਥਾਰ ਵਿੱਚ ਦੱਸਿਆ। ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਐਨ.ਐਸ.ਐਸ ਵਲੰਟੀਅਰਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਡੀਨ ਅਤੇ ਮੁਖੀ ਹਾਜ਼ਰ ਸਨ।
No comments:
Post a Comment