SBP GROUP

SBP GROUP

Search This Blog

Total Pageviews

ਰਾਜਪਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ‘ਚ ਤੀਜਾ ਵਿੱਤ ਬਿੱਲ ਪੇਸ਼ ਕਰਨ ਦੀ ਦਿੱਤੀ ਇਜਾਜ਼ਤ, ਅਗਲੇ ਸੈਸ਼ਨ ‘ਚ ਹੋ ਸਕੇਗਾ ਪੇਸ਼

 ਚੰਡੀਗੜ੍ਹ, 17 ਨਵੰਬਰ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਵਿੱਚ ਤੀਜਾ ਵਿੱਤ ਬਿੱਲ ਪੇਸ਼ ਕਰਨ ਦੀ ਇਜਾਜ਼ਤ ਵੀ ਦੇ ਦਿੱਤੀ ਹੈ। ਸੂਬਾ ਸਰਕਾਰ ਵੱਲੋਂ 20 ਅਤੇ 21 ਅਕਤੂਬਰ ਨੂੰ ਬੁਲਾਏ ਗਏ ਵਿਧਾਨ ਸਭਾ ਦੇ ਦੋ ਰੋਜ਼ਾ ਸੈਸ਼ਨ ਵਿੱਚ ਇਹ ਬਿੱਲ ਅਤੇ ਦੋ ਹੋਰ ਬਿੱਲ ਪੇਸ਼ ਕੀਤੇ ਗਏ ਸਨ ਪਰ ਰਾਜਪਾਲ ਨੇ ਇਜਾਜ਼ਤ ਨਹੀਂ ਦਿੱਤੀ ਸੀ। 


ਹੁਣ ਵਿਧਾਨ ਸਭਾ ਦੇ ਅਗਲੇ ਸੈਸ਼ਨ ‘ਚ ਬਿੱਲ ਪੇਸ਼ ਹੋ ਸਕਣਗੇ।ਅਧਿਕਾਰਤ ਸੂਤਰਾਂ ਅਨੁਸਾਰ ਰਾਜਪਾਲ ਨੇ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ, 2023 ਨੂੰ ਸਦਨ ਵਿੱਚ ਪੇਸ਼ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਦੋ ਵਿੱਤ ਬਿੱਲਾਂ- ਪੰਜਾਬ ਗੁਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ) ਬਿੱਲ 2023 ਨੂੰ ਪ੍ਰਵਾਨਗੀ ਦਿੱਤੀ ਸੀ।

No comments:


Wikipedia

Search results

Powered By Blogger