ਐਸ.ਏ.ਐਸ ਨਗਰ, 02 ਨਵੰਬਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਫਿਊਚਰ ਸ਼ਾਪਰਜ ਕੰਸਲਟੈਂਟਸ ਪ੍ਰਾਈਵੇਟ ਲਿਮਿਟਡ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਿਊਚਰ ਸ਼ਾਪਰਜ ਕੰਸਲਟੈਂਟਸ ਪ੍ਰਾਈਵੇਟ ਲਿਮਿਟਡ ਫਰਮ ਐਸ.ਸੀ.ਐਫ. ਨੰਬਰ: 62, ਦੂਜੀ ਮੰਜ਼ਿਲ, ਫੇਜ਼-11, ਮੋਹਾਲੀ ਦੀ ਮਾਲਕਣ ਸ੍ਰੀਮਤੀ ਸੈਫਾਲੀ ਨੰਦਾ ਪੁੱਤਰੀ ਸ੍ਰੀ ਰਾਮ ਸਰੂਪ ਅਤੇ ਸ੍ਰੀਮਤੀ ਰਮਾ ਨੰਦਾ ਪਤਨੀ ਸ੍ਰੀ ਰਾਮ ਸਰੂਪ ਵਾਸੀ ਮਾਕਨ ਨੰਬਰ 34001, ਸੈਕਟਰ-47-ਡੀ, ਚੰਡੀਗੜ੍ਹ ਯੂ.ਟੀ. ਡਾਇਰੈਕਟਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 24 ਨਵੰਬਰ 2022 ਤੱਕ ਸੀ।
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਲਾਇਸੰਸ ਰੀਨਿਊ ਕਰਵਾਉਣ ਲਈ ਐਕਟ/ਰੂਲਜ਼ ਅਨੁਸਾਰ ਦੋ ਮਹੀਨੇ ਪਹਿਲਾਂ ਦਰਖਾਸਤ ਸਮੇਤ ਸਹਿ/ਦਸਤਾਵੇਜ਼ ਪੇਸ਼ ਨਾ ਕਰਨ ਕਰਕੇ ਲਾਇਸੰਸੀ ਨੂੰ ਪੱਤਰ ਰਾਹੀਂ ਸ਼ਪਸਟੀਕਰਨ ਦੇਣ ਲਈ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਸੀ। ਤਹਿਸੀਲਦਾਰ, ਮੋਹਾਲੀ ਦੀ ਰਿਪੋਰਟ ਮੁਤਾਬਿਕ ਦਿੱਤੇ ਪਤੇ ਉਤੇ ਇਸ ਨਾਮ ਦਾ ਦਫਤਰ ਨਹੀਂ ਹੈ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਦੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਇਸ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ ਦਾ ਮਾਲਕ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।
No comments:
Post a Comment