ਚੰਡੀਗੜ੍ਹ, 31 ਦਸੰਬਰ : 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਾ ਕਰਨ ਨੂੰ ਲੈ ਕੇ ਚੱਲ ਰਹੀ ਸਿਆਸਤ ਦਰਮਿਆਨ ਰੱਖਿਆ ਮੰਤਰਾਲੇ ਨੇ ਸਥਿਤੀ ਸਪੱਸ਼ਟ ਕੀਤੀ ਹੈ। ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਝਾਂਕੀ ਦੀ ਚੋਣ ਕਰਨ ਵਾਲੀ ਵਿਸ਼ੇਸ਼ ਕਮੇਟੀ ਨੇ ਤੀਜੇ ਗੇੜ ਤੋਂ ਬਾਅਦ ਪੰਜਾਬ ਦੀ ਝਾਂਕੀ ਬਾਰੇ ਵਿਚਾਰ ਨਹੀਂ ਕੀਤਾ ਕਿਉਂਕਿ ਝਾਂਕੀ ਨਿਰਧਾਰਤ ਥੀਮ ਅਨੁਸਾਰ ਨਹੀਂ ਸੀ।
ਇਸ ਦੇ ਨਾਲ ਹੀ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਤਰ੍ਹਾਂ ਨਾਲ ਕੋਈ ਵਿਤਕਰਾ ਨਹੀਂ ਕੀਤਾ ਗਿਆ। ਵਿਭਾਗ ਦਾ ਇਹ ਬਿਆਨ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਪੰਜਾਬ ਦੀ ਝਾਂਕੀ ਨੂੰ ਪਰੇਡ 'ਚ ਸ਼ਾਮਲ ਨਾ ਕਰਨ 'ਤੇ ਵਿਤਕਰੇ ਦੇ ਦੋਸ਼ ਲਾਏ ਜਾ ਰਹੇ ਹਨ। ਨਾਲ ਹੀ ਇਸ ਮੁੱਦੇ 'ਤੇ ਸੂਬੇ ਦੀ ਸਿਆਸਤ ਗਰਮਾ ਗਈ ਹੈ।
No comments:
Post a Comment