ਐਸ.ਏ.ਐਸ ਨਗਰ, 21 ਦਸੰਬਰ: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਰਾਜ ਸ਼ਿਆਮਕਰਨ ਤਿੜਕੇ ਵੱਲੋ ਮੈਸ: ਅਲਟਰਨੇਟਿਵ ਫਰਮ ਐਸ.ਸੀ.ਐਫ ਨੰਬਰ: 89, ਦੂਜੀ ਮੰਜ਼ਿਲ, ਫੇਜ਼ 11 ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਸ: ਅਲਟਰਨੇਟਿਵ ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 7 ਫਰਵਰੀ 2024 ਤੱਕ ਹੈ। ਉਨ੍ਹਾਂ ਦੱਸਿਆ ਕਿ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ।
ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾਂ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ। ਤਹਿਸੀਲਦਾਰ ਮੋਹਾਲੀ ਵੱਲੋਂ ਫਰਮ ਦੇ ਦਫ਼ਤਰੀ ਪਤੇ ਉੱਤੇ ਭੇਜੇ ਨੋਟਿਸ ਦੀ ਰਿਪੋਰਟ ਭੇਜ ਕੇ ਸੂਚਿਤ ਕੀਤਾ ਗਿਆ ਕਿ ਮੈਸ: ਅਲਟਰਨੇਟਿਵ ਫਰਮ ਐਸ.ਸੀ.ਐਫ ਨੰਬਰ: 89, ਦੂਜੀ ਮੰਜ਼ਿਲ, ਫੇਜ਼ 11 ਮੋਹਾਲੀ ਦੇ ਦਿੱਤੇ ਪਤੇ ਉਤੇ ਇਸ ਫਰਮ ਦਾ ਕੋਈ ਵਿਅਕਤੀ ਨਹੀਂ ਰਹਿੰਦਾ ਅਤੇ ਦਫਤਰੀ ਪਤੇ ਤੇ ਜਾਰੀ ਨੋਟਿਸ ਬਾਬਤ ਰਿਪੋਰਟ ਕੀਤੀ ਹੈ ਕਿ ਦਿੱਤੇ ਪਤੇ ਉਤੇ ਇਸ ਨਾਮ ਦਾ ਦਫਤਰ ਬੰਦ ਹੈ।
ਜਿਸ ਕਾਰਨ ਉਕਤ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।
No comments:
Post a Comment