ਖਰੜ 10 ਦਸਬੰਰ : ਰਿਆਤ ਬਾਹਰਾ ਡੈਂਟਲ ਕਾਲਜ ਅਤੇ ਹਸਪਤਾਲ ਵੱਲੋਂ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨਜ਼ ਇੰਨ ਮੈਡੀਕਲ ਸਾਇੰਸਿਜ਼ ਦੇ ਸਹਿਯੋਗ ਨਾਲ ਇੱਕ ਕਾਰਡੀਓਪਲਮੋਨਰੀ ਰੀਸਸੀਟੇਸ਼ਨ (ਸੀਪੀਆਰ) ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਵਾਈਸ-ਚਾਂਸਲਰ ਡਾ. ਪਰਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਇੰਡੀਅਨ ਰੇਡੀਓਲੌਜੀਕਲ ਅਤੇ ਇਮੇਜਿੰਗ ਐਸੋਸੀਏਸ਼ਨ ਦੇ ਪ੍ਰਧਾਨ, ਸ਼੍ਰੀ ਡਾਇਗਨੌਸਟਿਕਸ ਦੇ ਡਾਇਰੈਕਟਰ ਅਤੇ ਆਈਆਰਆਈਏ ਬੇਸਿਕ ਲਾਈਫ ਸਪੋਰਟ ਦੇ ਰਾਸ਼ਟਰੀ ਕੁਆਰਡੀਨੇਟਰ ਡਾ. ਮੁਕੇਸ਼ ਗੁਪਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਦੌਰਾਨ ਡੈਂਟਲ, ਨਰਸਿੰਗ ਕਾਲਜ ਅਤੇ ਆਰਬੀਯੂ ਦੇ ਫੈਕਲਟੀ ਅਤੇ ਵਿਦਿਆਰਥੀਆਂ ਨਾਲ ਇੱਕ ਇੰਟਰੈਕਟਿਵ ਸੈਸ਼ਨ ਵੀ ਆਯੋਜਿਤ ਕੀਤਾ ਗਿਆ, ਜਿਸ ਵਿੱਚ ਆਡੀਓ-ਵਿਜ਼ੂਅਲ ਉਪਕਰਨਾਂ ਦੇ ਨਾਲ-ਨਾਲ ਸੀਪੀਆਰ ਦੇ ਪ੍ਰਦਰਸ਼ਨ ਦੇ ਨਾਲ ਬੁਨਿਆਦੀ ਜੀਵਨ ਸਹਾਇਤਾ ਪ੍ਰਕਿਰਿਆਵਾਂ ਦੀ ਵਿਆਖਿਆ ਵੀ ਕੀਤੀ ਗਈ।
ਇਸ ਸੈਸ਼ਨ ਵਿੱਚ 150 ਤੋਂ ਵੱਧ ਪ੍ਰਤੀਭਾਗੀਆਂ ਨੇ ਭਾਗ ਲਿਆ। ਸੈਸ਼ਨ ਤੋਂ ਬਾਅਦ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ ਅਤੇ ਪ੍ਰਬੰਧਕੀ ਟੀਮ ਦੇ ਮੈਂਬਰਾਂ ਅਤੇ ਭਾਗੀਦਾਰਾਂ ਨੂੰ ਸਰਟੀਫਿਕੇਟ ਵੀ ਵੰਡੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਿਆਤ ਬਾਹਰਾ ਡੈਂਟਲ ਕਾਲਜ ਅਤੇ ਹਸਪਤਾਲ ਦੇ ਪਿ੍ਰੰਸੀਪਲ ਅਕਸ਼ੈ ਸ਼ਰਮਾ ਅਤੇ ਹੋਰ ਸੀਨੀਅਰ ਫੈਕਲਟੀ ਮੈਂਬਰ ਵੀ ਹਾਜ਼ਰ ਸਨ।
No comments:
Post a Comment