ਮੋਰਿੰਡਾ 15 ਦਸੰਬਰ : ਮੋਰਿੰਡਾ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਸ਼ੁਰੂ ਹੋ ਗਿਆ ਹੈ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਸ਼ਹੀਦਗੰਜ ਸਾਹਿਬ ਅਤੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਨਤਮਸਤਕ ਹੋ ਕੇ ਇਹਨਾਂ ਮਹਾਨ ਸ਼ਹੀਦਾਂ ਨੂੰ ਸਿਜਦਾ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਵਰਨ ਸਿੰਘ ਬਿੱਟੂ ਨੇ ਦੱਸਿਆ ਕਿ ਇਹਨਾਂ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸ਼ਹੀਦੀਆਂ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਪ੍ਰਾਰੰਭ ਕਰਵਾਏ ਗਏ ਹਨ ਜਿਨਾਂ ਦੇ 17 ਦਸੰਬਰ ਨੂੰ ਭੋਗ ਪਾਏ ਜਾਣਗੇ ਉਹਨਾਂ ਦੱਸਿਆ ਕਿ 16 ਦਸੰਬਰ ਨੂੰ ਖੁੱਲੇ ਪੰਡਾਲ ਵਿੱਚ ਧਾਰਮਿਕ ਦੀਵਾਨ ਸਜਾਏ ਜਾਣਗੇ , ਜਿਨਾਂ ਵਿੱਚ ਭਾਈ ਸਾਹਿਬ ਸਿੰਘ ਹਜ਼ੂਰੀ ਰਾਗੀ ਭਾਈ ਬਲਵੀਰ ਸਿੰਘ ਚੰਡੀਗੜ੍ਹ ,ਭਾਈ ਗੁਰਬਾਜ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ, ਢਾਡੀ ਬੀਬੀ ਅਮਨਦੀਪ ਕੌਰ ਖਾਲਸਾ, ਢਾਡੀ ਭਾਈ ਅਵਤਾਰ ਸਿੰਘ ਆਲਮ ,ਭਾਈ ਜਗਦੀਪ ਸਿੰਘ ਹਰਗਣਾ ਅਤੇ ਭਾਈ ਜਸਪ੍ਰੀਤ ਸਿੰਘ ਦੇ ਕੀਰਤਨੀ ਜਥੇ ਵੱਲੋਂ ਕਥਾ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਇਹਨਾਂ ਮਹਾਨ ਸ਼ਹੀਦਾਂ ਵੱਲੋਂ ਦਿੱਤੀ ਲਾਸਾਨੀ ਸ਼ਹਾਦਤ ਦੇ ਪ੍ਰਸੰਗ ਨੂੰ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ 17 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਢਾਡੀ ਜਸਮੇਰ ਸਿੰਘ ਖੇੜੀ, ਢਾਡੀ ਜਸਪਾਲ ਸਿੰਘ ਤਾਨ, ਢਾਡੀ ਭਾਈ ਬਲਵੀਰ ਸਿੰਘ ਰਈਆ ਅਤੇ ਬੀਬੀ ਮੁਖਤਿਆਰ ਕੌਰ ਦਾ ਢਾਡੀ ਜੱਥਾ ਸੰਗਤਾਂ ਨੂੰ ਬੀਰ ਰਸੀ ਵਾਰਾਂ ਰਾਹੀਂ ਨਿੱਕੀਆਂ ਜਿੰਦਾਂ ਵੱਡੇ ਸਾਕੇ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਇਤਿਹਾਸ ਨੂੰ ਢਾਡੀ ਵਾਰਾਂ ਰਾਹੀਂ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ।
No comments:
Post a Comment