ਮੋਰਿੰਡਾ 15 ਦਸੰਬਰ : ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਮੋਰਿੰਡਾ ਤੇ ਸ਼੍ਰੀ ਚਮਕੌਰ ਸਾਹਿਬ ਵਿਖੇ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਵਿਖੇ ਯੋਗ ਪ੍ਰਬੰਧ ਕਰਨ ਲਈ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਦਾਇਤਾਂ ਜਾਰੀ ਕੀਤੀਆਂ।
ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਕਿਹਾ ਕਿ ਦੇਸ਼ ਤੇ ਵਿਦੇਸ਼ ਤੋਂ ਪੁੱਜ ਰਹੀਆਂ ਸੰਗਤਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਕਰਨ ਲਈ ਟ੍ਰੈਫਿਕ ਪੁਲਿਸ ਦੀ ਪੁਖਤਾ ਤਾਇਨਾਤੀ ਕੀਤੀ ਜਾਵੇ, ਜਿਸ ਲਈ ਵੱਡੀਆਂ ਪਾਰਕਿੰਗਾਂ ਦੇ ਇੰਤਜ਼ਾਮ ਕੀਤੇ ਜਾਣ।
ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਇਹ ਦੇਖਣ ਵਿੱਚ ਆਉਂਦਾ ਕਿ ਕਈ ਵਾਰ ਗ਼ਲਤ ਪਾਰਕਿੰਗ ਸਦਕਾ ਜਾ ਪਾਰਕਿੰਗ ਦੇ ਯੋਗ ਇੰਤਜ਼ਾਮ ਨਾ ਹੋਣ ਨਾਲ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਜਿਸ ਨਾਲ ਸੰਗਤਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਹਰ ਜਗ੍ਹਾ ਪਾਰਕਿੰਗ ਦੇ ਸਾਈਨ ਬੋਰਡ ਲਗਾ ਉਨ੍ਹਾਂ ਦਾ ਮਾਰਗ ਦਰਸ਼ਨ ਕੀਤਾ ਜਾਵੇ।
ਉਨ੍ਹਾਂ ਮੀਟਿੰਗ ਵਿਚ ਹਾਜ਼ਰ ਐਸ.ਡੀ.ਐਮ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ ਤੋਂ ਲੈਕੇ ਸ਼ਹਿਰ ਦੀ ਸਾਫ਼ ਸਫ਼ਾਈ, ਪਲਾਸਟਿਕ ਮੈਨੇਜਮੈਂਟ, ਸੜਕਾਂ ਤੇ ਫੁੱਟ ਪਾਥ ਤੋਂ ਨਿਰਧਾਰਿਤ ਦੂਰੀ ਉਤੇਆਰਜ਼ੀ ਦੁਕਾਨਾਂ ਦੇ ਲਗਾਉਣ ਨੂੰ ਯਕੀਨੀ ਕੀਤਾ ਜਾਵੇ।
ਡਾ. ਪ੍ਰੀਤੀ ਯਾਦਵ ਨੇ ਸਿਹਤ ਵਿਭਾਗ ਨੂੰ ਮੈਡੀਕਲ ਕੈਂਪਾਂ ਅਤੇ ਐਂਬੂਲੈਂਸ ਦੀ ਤਾਇਨਾਤੀ ਕਰਨ ਲਈ ਕਿਹਾ। ਉਨ੍ਹਾਂ ਲੋਕ ਨਿਰਮਾਣ ਵਿਭਾਗ ਨੂੰ ਰੋਪੜ ਤੋਂ ਸ਼੍ਰੀ ਚਮਕੌਰ ਸਾਹਿਬ ਸੜਕ ਨੂੰ ਸਮਾਗ਼ਮ ਤੋਂ ਪਹਿਲਾਂ ਨੇਪੜੇ ਚਾੜਨ ਦੇ ਆਦੇਸ਼ ਦਿੱਤੇ।
ਉਨ੍ਹਾਂ ਕਾਰਜਸਾਧਕ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਹੁੰਚੀਆਂ ਸੰਗਤਾਂ ਲਈ ਪਖਾਨਿਆਂ ਅਤੇ ਮਹਿਲਾ ਪਖ਼ਾਨਿਆਂ ਦਾ ਵਿਸੇਸ਼ ਪ੍ਰਬੰਧ ਕੀਤਾ ਜਾਵੇ।
ਇਸ ਮੀਟਿੰਗ ਵਿਚ ਐਸ ਡੀ ਐਮ ਸ਼੍ਰੀ ਚਮਕੌਰ ਸਾਹਿਬ ਅਮਰੀਕ ਸਿੰਘ, ਐੱਸ ਪੀ ਹੈਡਕੁਆਟਰ ਰਾਜਪਾਲ ਹੁੰਦਲ, ਡੀ.ਐਸ.ਪੀ ਜਰਨੈਲ਼ ਸਿੰਘ, ਡੀ.ਐੱਸ.ਪੀ ਮਨਜੀਤ ਸਿੰਘ, ਨਾਇਬ ਤਹਿਸੀਲਦਾਰ ਦਲਵਿੰਦਰ ਸਿੰਘ, ਲੋਕ ਨਿਰਮਾਣ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਹਾਜ਼ਰ ਸਨ।
No comments:
Post a Comment