ਮੋਰਿੰਡਾ 13 ਦਸੰਬਰ : ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਨਜ਼ਦੀਕੀ ਪਿੰਡ ਚਲਾਕੀ ਵਿਖੇ 40 ਲੱਖ ਰੁਪਏ ਦੀ ਲੱਗ ਨਾਲ ਬਣੀ ਹੈਲਥ ਐਂਡ ਬੈਲਨਸ ਸੈਂਟਰ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਕੀਤਾ ਅਤੇ ਇਸ ਨੂੰ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ।
ਇਸ ਮੌਕੇ ਤੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਡਾਕਟਰ ਚਰਨਜੀਤ ਸਿੰਘ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਦਾਸ ਨਵੀਆਂ ਡਿਸਪੈਂਸਰੀਆਂ ਬਣ ਰਹੀਆਂ ਹਨ ਜਦ ਕਿ ਸ੍ਰੀ ਚਮਕੌਰ ਸਾਹਿਬ ਵਿਖੇ ਸਬ ਡਿਵੀਜ਼ਨ ਪੱਧਰ ਦਾ ਪੰਜਾਬ ਇਸ ਤਰ੍ਹਾਂ ਦਾ ਨਵਾਂ ਹਸਪਤਾਲ ਬਣ ਰਿਹਾ ਹੈ ਜਿਹੜਾ ਕਿ ਜਲਦੀ ਹੀ ਲੋਕਾਂ ਨੂੰ ਸਪਰਪਿਤ ਕਰ ਦਿੱਤਾ ਜਾਵੇਗਾ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਦੇ ਲੋਕਾਂ ਨੂੰ ਯੋਗ ਗਰੰਟੀ ਦਿੱਤੀ ਗਈ ਸੀ ਉਸ ਨੂੰ ਸਰਕਾਰ ਵੱਲੋਂ ਪੂਰਾ ਕਰਦਿਆਂ ਜਿੱਥੇ ਪਿੰਡਾਂ ਦੇ ਵਿੱਚ ਆਮ ਆਦਮੀ ਕਲੀਨਿਕਾਂ ਖੋਲ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਪੰਜਾਬ ਸਰਕਾਰ ਵੱਲੋਂ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਸਕੂਲਾਂ ਲਈ 18 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ ਤਾਂ ਜੋ ਸਕੂਲਾਂ ਵਿਚਲੀਆਂ ਕਮੀਆਂ ਨੂੰ ਦੂਰ ਕੀਤਾ ਜਾ ਸਕੇ ਉਹਨਾਂ ਦੱਸਿਆ ਕਿ ਮਾਰਚ 2024 ਤੱਕ ਹਲਕੇ ਦਾ ਕੋਈ ਵੀ ਸਕੂਲ ਚਾਰਦੀਵਾਰੀ ਅਤੇ ਟੋਇਲਟ ਤੋਂ ਬਿਨਾਂ ਨਹੀ ਹੋਵੇਗਾ ਅਤੇ ਨਾ ਹੀ ਕਿਸੇ ਸਕੂਲ ਦਾ ਵਿਦਿਆਰਥੀ ਜਮੀਨ ਉੱਤੇ ਟਾਟ ਤੇ ਬੈਠੇਗਾ ਸਗੋ ਸਾਰੇ ਸਕੂਲਾਂ ਨੂੰ ਵਿਦਿਆਰਥੀਆਂ ਦੇ ਬੈਠਣ ਲਈ ਡਿਊਲ ਡੈਸਕ ਮੁਹਈਆ ਕਰਵਾ ਦਿੱਤੇ ਜਾਣਗੇ ਇਸ ਮੌਕੇ ਤੇ ਹਲਕਾ ਵਿਧਾਇਕ ਵੱਲੋਂ ਪਿੰਡ ਦੇ ਟੋਬੇ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਦ ਪਰਮਾਨੈਂਟ ਹੱਲ ਕਰਨ ਬਾਰੇ ਅਤੇ ਹੋਰ ਮੰਗਾਂ ਨੂੰ ਵੀ ਜਲਦ ਪੂਰੀਆਂ ਕਰਨ ਸਬੰਧੀ ਭਰੋਸਾ ਦਿੱਤਾ ਗਿਆ।
No comments:
Post a Comment