ਚੰਡੀਗੜ੍ਹ, 19 ਦਸੰਬਰ : ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵੱਲੋਂ ਮੀਟਿੰਗ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਿਭਾਗ ਦੇ ਡਾਇਰੈਕਟਰ ਤੇ ਹੋਰ ਉਚ ਅਧਿਕਾਰੀ ਮੌਕੇ ਉਤੇ ਹਾਜ਼ਰ ਸਨ। ਯੂਨੀਅਨ ਵੱਲੋਂ ਆਲ ਇੰਡੀਆ ਪ੍ਰਧਾਨ ਊਸ਼ਾ ਰਾਣੀ, ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ ਰਾਣੀ, ਕੈਸ਼ੀਅਰ ਅੰਮ੍ਰਿਤਪਾਲ ਕੌਰ ਸ਼ਾਮਲ ਹੋਈਆਂ।
ਮੀਟਿੰਗ ਵਿੱਚ ਯੂਨੀਅਨ ਵੱਲੋਂ ਮਾਣਭੱਤੇ ਵਿੱਚ ਵਾਧੇ ਅਤੇ ਆਂਗਣਵਾੜੀ ਵਰਕਰਾਂ ਤੋਂ ਸੁਪਰਵਾਈਜ਼ਰ ਦੀ ਮੰਗ ਨੂੰ ਲੈ ਕੇ ਮੁੱਦਾ ਚੁੱਕਿਆ ਗਿਆ। ਯੂਨੀਅਨ ਵੱਲੋਂ ਕਿਹਾ ਗਿਆ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਮਾਣਭੱਤਾ ਦੂਗਣਾ ਕਰਨ ਦਾ ਵਿਸ਼ਵਾਸ ਦਿੱਤਾ ਸੀ, ਜਿਸ ਉਤੇ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਇਸ ਸਬੰਧੀ ਫਾਈਲ ਤਿਆਰ ਕਰਕੇ ਵਿੱਤ ਵਿਭਾਗ ਨੂੰ ਭੇਜੀ ਸੀ, ਜਿਸ ਕੁਝ ਤੁਰੱਟੀਆਂ ਸਨ ਆ ਗਈ। ਹੁਣ ਛੇਤੀ ਹੀ ਦੁਬਾਰਾ ਭੇਜੀ ਜਾ ਰਹੀ ਹੈ, ਛੇਤੀ ਮਾਣਭੱਤੇ ਵਿੱਚ ਵਾਧਾ ਕੀਤਾ ਜਾਵੇਗਾ। ਆਂਗਣਵਾੜੀ ਵਰਕਰ ਤੋਂ ਤਰੱਕੀ ਦੇ ਕੇ ਸੁਪਰਵਾਈਜ਼ਰ ਬਣਾਏ ਦੇ ਮਸਲੇ ਉਤੇ ਕੈਬਨਿਟ ਮੰਤਰੀ ਨੇ ਵਿਸ਼ਵਾਸ ਦਿੱਤਾ ਕਿ ਛੇਤੀ ਹੀ ਤਰੱਕੀਆਂ ਕੀਤੀਆਂ ਜਾਣਗੀਆਂ, ਮੰਤਰੀ ਨੇ ਇਹ ਵੀ ਕਿਹਾ ਕਿ ਨਵੇਂ ਸਾਲ ਦੇ ਤੋਹਫੇ ਵਜੋਂ ਦਿੱਤਾ ਜਾਵੇਗਾ। ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਤਿੰਨ ਜ਼ਿਲ੍ਹਿਆਂ ਦੀ ਫੀਡ ਸਬੰਧੀ ਦਿੱਤਾ ਐਨਜੀਓ ਨੂੰ ਦਸੰਬਰ ਤੋਂ ਬਾਅਦ ਰਿਨਿਊ ਨਹੀਂ ਕੀਤਾ ਜਾਵੇਗਾ। ਯੂਨੀਅਨ ਵੱਲੋਂ ਗ੍ਰਚਿਟੀ, ਵਰਕਰਾਂ ਤੇ ਹੈਲਪਰਾਂ ਦੀਆਂ ਹੋਈਆਂ ਗਲਤ ਬਦਲੀਆਂ, ਗਲਤ ਭਰਤੀ ਦਾ ਮਸਲਿਆ ਵੀ ਉਠਾਇਆ ਗਿਆ।
No comments:
Post a Comment