ਚੰਡੀਗੜ੍ਹ, 16 ਜਨਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਮਿਉਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਸਫਾਈ ਸੇਵਕਾਂ ਅਤੇ ਮਿਉਂਸਿਪਲ ਵਰਕਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਆਪਣੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ। ਦੀ ਮੀਟਿੰਗ ਡਾਇਰੈਕਟਰ, ਸਥਾਨਕ ਸਰਕਾਰ, ਡਿਪਟੀ ਡਾਇਰੈਕਟਰ, ਸਥਾਨਕ ਸਰਕਾਰ ਅਤੇ ਡਿਪਟੀ ਕੰਟਰੋਲਰ, ਸਥਾਨਕ ਸਰਕਾਰਾਂ ਦੀ ਹਾਜ਼ਰੀ ਵਿੱਚ ਹੋਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਸੂਬੇ ਵਿੱਚ ਸਫ਼ਾਈ ਨੂੰ ਬਰਕਰਾਰ ਰੱਖਣਾ ਇੱਕ ਮਹੱਤਵਪੂਰਨ ਕਾਰਜ ਹੈ, ਜਿਸ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਅਧੀਨ ਕੰਮ ਕਰਦੇ ਸਫ਼ਾਈ ਸੇਵਕ/ਸੀਵਰਮੈਨ ਅਹਿਮ ਭੂਮਿਕਾ ਨਿਭਾਅ ਰਹੇ ਹਨ। ਯੂਨੀਅਨਾਂ ਦੇ ਨੁਮਾਇੰਦਿਆਂ ਨੇ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ 'ਸਵੱਛ ਸਰਵੇਖਣ ਅਭਿਆਨ' ਤਹਿਤ ਪੰਜਾਬ ਰਾਜ ਨੂੰ ਪਹਿਲੇ ਸਥਾਨ 'ਤੇ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਮੀਟਿੰਗ ਵਿੱਚ ਯੂਨੀਅਨਾਂ ਦੀਆਂ ਵੱਖ-ਵੱਖ ਮੰਗਾਂ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਸੁਣਿਆ ਗਿਆ; ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜੋ ਵੀ ਜਾਇਜ਼ ਮੰਗਾਂ ਹਨ, ਉਨ੍ਹਾਂ ਨੂੰ ਸਥਾਨਕ ਸਰਕਾਰਾਂ ਵਿਭਾਗ ਦੇ ਪੱਧਰ 'ਤੇ ਹੱਲ ਕੀਤਾ ਜਾਵੇਗਾ। ਇਨ੍ਹਾਂ ਮੰਗਾਂ ਸਬੰਧੀ ਜਲਦ ਤੋਂ ਜਲਦ ਬਣਦੀ ਕਾਰਵਾਈ ਕੀਤੀ ਜਾਵੇਗੀ।
No comments:
Post a Comment