ਮੋਰਿੰਡਾ 8 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਕਰਨ ਸਿੰਘ ਡੀਟੀਓ ਦੀ ਅਗਵਾਈ ਹੇਠ ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਵਸ ਨੂੰ ਸਦਭਾਵਨਾ ਦਿਵਸ ਵਜੋਂ ਮਨਾਉਂਦਿਆਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ ਵਰਕਰਾਂ ਅਤੇ ਯੂਥ ਕਲੱਬ ਤਾਲਮੇਲ ਕਮੇਟੀ ਦੇ ਵਰਕਰਾਂ ਵੱਲੋਂ ਖੂਨਦਾਨ ਕੀਤਾ ਗਿਆ ।
ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਨ ਸਿੰਘ ਡੀਟੀਓ ਨੇ ਕਿਹਾ ਕਿ ਪੰਜਾਬ ਅਤੇ ਸਿੱਖ ਪੰਥ ਲਈ 17 ਸਾਲ ਜੇਲ ਕੱਟਣ ਵਾਲੇ ਤੇ ਸੂਬੇ ਦੇ ਪੰਜ ਵਾਰ ਮੁੱਖ ਮੰਤਰੀ ਰਹਿੰਦਿਆਂ ਪੰਜਾਬ ਦੇ ਵਿਕਾਸ ਲਈ ਅਤੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਪਾਰੀਆਂ, ਆੜਤੀਆਂ ਤੇ ਉਦਯੋਗਪਤੀਆਂ ਸਮੇਤ ਸਮਾਜ ਦੇ ਹਰ ਵਰਗ ਨਾਲ ਸੰਬੰਧਿਤ ਲੋਕਾਂ ਨੂੰ ਸੁੱਖ ਸਹੂਲਤਾਂ ਪ੍ਰਦਾਨ ਕਰਨ ਵਾਲੇ ਆਗੂ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਨੂੰ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਸਦਭਾਵਨਾ ਦਿਵਸ ਵਿੱਚ ਵਜੋਂ ਮਨਾਉਂਦਿਆਂ ਵਿਸ਼ਾਲ ਖੂਨ ਦਾਨ ਕੈਂਪ ਲਗਾਏ ਗਏ ਹਨ।
ਜਿਨਾਂ ਵਿੱਚ ਨੌਜਵਾਨ ਵਰਗ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਪੂਰੇ ਉਤਸਾਹ ਨਾਲ ਸ਼ਮੂਲੀਅਤ ਕੀਤੀ ਹੈ। ਉਹਨਾਂ ਦੱਸਿਆ ਕਿ ਇਸ ਮੌਕੇ ਤੇ ਲਗਾਏ ਗਏ ਖੂਨਦਾਨ ਕੈਂਪ ਦੌਰਾਨ ਗੁਰ ਕਿਰਪਾ ਬਲੱਡ ਸੈਂਟਰ ਬਿਜੇਂਦਰਾ ਹਸਪਤਾਲ ਰੋਪੜ ਅਤੇ ਅਲਫਾ ਬਲੱਡ ਸੈਂਟਰ ਰੋਪੜ ਦੇ ਡਾਕਟਰਾਂ ਦੀ ਟੀਮ ਵੱਲੋਂ ਡਾਕਟਰ ਸੁਰਿੰਦਰ ਸਿੰਘ ਦੀ ਅਗਵਾਈ ਹੇਠ 82 ਖੂਨਦਾਨੀਆਂ ਕੋਲੋਂ ਖੂਨ ਇਕੱਤਰ ਕੀਤਾ ਗਿਆ।
ਉਹਨਾਂ ਦੱਸਿਆ ਕਿ ਖੂਨਦਾਨੀਆਂ ਨੂੰ ਰਿਫਰੈਸ਼ਮੈਂਟ ਉਪਰੰਤ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ ਵੱਲੋ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਹੋਰਨਾਂ ਤੋਂ ਬਿਨਾਂ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ, ਅਜਮੇਰ ਸਿੰਘ ਖੇੜਾ, ਬਲਦੇਵ ਸਿੰਘ ਹਾਫਿਜਬਾਦ, ਸਾਬਕਾ ਕੌਂਸਲਰ ਜਗਪਾਲ ਸਿੰਘ ਜੌਲੀ, ਮੋਹਨਜੀਤ ਸਿੰਘ ਕਮਾਲਪੁਰ, ਜਗਵਿੰਦਰ ਸਿੰਘ ਪੰਮੀ ਬਲਾਕ ਪ੍ਰਧਾਨ ,ਜਸਵੀਰ ਸਿੰਘ ਕਾਈਨੌਰ ਸਾਬਕਾ ਚੇਅਰਮੈਨ, ਬਹਾਦਰ ਸਿੰਘ ਕਾਈਨੌਰ, ਮਨਦੀਪ ਸਿੰਘ ਸਰਪੰਚ ਪਿੰਡ ਬਡਵਾਲੀ, ਅਸ਼ਵਨੀ ਕੁਮਾਰ, ਊਧਮ ਸਿੰਘ ਲੁਠੇੜੀ, ਲਖਬੀਰ ਸਿੰਘ ਲੱਖੀ, ਮਲਕੀਤ ਸਿੰਘ ਥੇੜੀ, ਅਮਰਿੰਦਰ ਸਿੰਘ ਹੈਲੀ , ਹਰਚੰਦ ਸਿੰਘ ਡੂਮਛੇੜੀ , ਹਰਵਿੰਦਰ ਸਿੰਘ ਡਿੰਪੀ ਡੂਮਛੇੜੀ , ਸਤਵੀਰ ਸਿੰਘ ਸੁੱਖਾ , ਕੁਲਦੀਪ ਸਿੰਘ ਸੈਣੀ, ਸ਼ੇਰ ਸਿੰਘ ਸਿੱਧੂ ਅਤੇ ਗੁਰਮੇਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।
No comments:
Post a Comment