SBP GROUP

SBP GROUP

Search This Blog

Total Pageviews

ਪਟਿਆਲਾ ਅਤੇ ਐਸ.ਏ.ਐਸ. ਨਗਰ ਦੇ ਯੁਵਕਾਂ ਲਈ ਅਰਧ ਸੈਨਿਕ ਬਲਾਂ ਵਿਚ ਭਰਤੀ ਲਈ ਸੀ ਪਾਈਟ ਲਾਲੜੂ ਵੱਲੋਂ ਤਿਆਰੀ ਕੈਂਪ ਸ਼ੁਰੂ

ਐਸ.ਏ.ਐਸ. ਨਗਰ , 07 ਦਸੰਬਰ : ਅਰਧ ਸੈਨਿਕ ਬਲਾਂ ਦੀ ਭਰਤੀ ਲਈ ਪਟਿਆਲਾ ਅਤੇ ਐਸ.ਏ.ਐਸ.ਨਗਰ ਦੇ ਨੌਜਵਾਨਾਂ ਨੂੰ ਸਿਖਲਾਈ ਦੇਣ ਵਾਸਤੇ ਸੀ.ਪਾਈਟ ਕੈਂਪ ਲਾਲੜੂ ਵਿਖੇ ਲਾਇਆ ਜਾ ਰਿਹਾ ਹੈ ਜਿਸ ਦੇ ਵਾਸਤੇ ਚਾਹਵਾਨ ਨੌਜਵਾਨ 24 ਨਵੰਬਰ ਤੋਂ 28 ਦਸਬੰਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸੀ.ਪਾਈਟ ਕੈਂਪ ਲਾਲੜੂ ਦੇ ਟ੍ਰੇਨਿੰਗ ਅਫਸਰ ਯਾਦਵਿੰਦਰ ਸਿੰਘ ਨੇ ਦੱਸਿਆਂ ਕਿ ਅਰਧ ਸੈਨਿਕ ਬਲਾਂ ਵਿੱਚ ਨੌਜਵਾਨਾਂ ਦੀ ਭਰਤੀ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। 


ਸੀ-ਪਾਈਟ ਕੈਂਪ ਲਾਲੜੂ ਵਿਖੇ  ਇਸ ਭਰਤੀ ਸਬੰਧੀ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਸ਼ੁਰੂ ਹੋ ਚੁੱਕੀ ਹੈ।  ਇਸ ਟ੍ਰੇਨਿੰਗ ਦੌਰਾਨ ਖਾਣਾ, ਰਿਹਾਇਸ਼, ਪੜ੍ਰਾਈ ਅਤੇ ਫਿਜ਼ੀਕਲ ਟੈਸਟ ਦੀ ਤਿਆਰੀ  ਮੁਫਤ ਦਿੱਤੀ ਜਾਵੇਗੀ। ਚਾਹਵਾਨ ਯੁਵਕ ਆਪਣੇ ਅਸਲ ਸਰਟੀਫਿਕੇਟ ਨਾਲ ਲੈ ਕੇ ਆਉਣ। ਵਧੇਰੇ ਜਾਣਕਾਰੀ ਲਈ ਫੋਨ ਨੰ: 98150-77512, 98783-94770 ਅਤੇ 98556-01464 ਤੇ ਸੰਪਰਕ ਕੀਤਾ ਜਾ ਸਕਦਾ ਹੈ।


No comments:


Wikipedia

Search results

Powered By Blogger