ਮੋਰਿੰਡਾ 16 ਦਸੰਬਰ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਜੀ ਦੀ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਜਿੱਥੇ ਵੱਡੇ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸ਼ਹੀਦਗੰਜ ਸਾਹਿਬ ਅਤੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਮੱਥਾ ਟੇਕਿਆ ਉੱਥੇ ਹੀ ਬਹੁਤ ਸਾਰੇ ਰਾਜਸੀ ਅਤੇ ਧਾਰਮਿਕ ਆਗੂਆਂ ਨੇ ਵੀ ਨਤਮਸਤਕ ਹੋ ਕੇ ਇਹਨਾਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ
ਇਸ ਮੌਕੇ ਤੇ ਸਜਾਏ ਗਏ ਧਾਰਮਿਕ ਦੀਵਾਨ ਵਿੱਚ ਜਿੱਥੇ ਭਾਈ ਸਾਹਿਬ ਸਿੰਘ ਹਜ਼ੂਰੀ ਰਾਗੀ ਭਾਈ ਬਲਵੀਰ ਸਿੰਘ ਚੰਡੀਗੜ੍ਹ ,ਭਾਈ ਗੁਰਬਾਜ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ, ਢਾਡੀ ਬੀਬੀ ਅਮਨਦੀਪ ਕੌਰ ਖਾਲਸਾ, ਢਾਡੀ ਭਾਈ ਅਵਤਾਰ ਸਿੰਘ ਆਲਮ ,ਭਾਈ ਜਗਦੀਪ ਸਿੰਘ ਹਰਗਣਾ ਅਤੇ ਭਾਈ ਜਸਪ੍ਰੀਤ ਸਿੰਘ ਦੇ ਕੀਰਤਨੀ ਜਥੇ ਵੱਲੋਂ ਕਥਾ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਇਹਨਾਂ ਮਹਾਨ ਸ਼ਹੀਦਾਂ ਵੱਲੋਂ ਦਿੱਤੀ ਲਾਸਾਨੀ ਸ਼ਹਾਦਤ ਦੇ ਪ੍ਰਸੰਗ ਨੂੰ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਉੱਥੇ ਹੀ ਡਾਕਟਰ ਚਰਨਜੀਤ ਸਿੰਘ ਹਲਕਾ ਵਿਧਾਇਕ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਸਾਬਕਾ ਲੋਕ ਸਭਾ ਮੈਂਬਰ, ਕਰਨ ਸਿੰਘ ਡੀਟੀਓ ਹਲਕਾ ਇੰਚਾਰਜ, ਅਜਮੇਰ ਸਿੰਘ ਖੇੜਾ ਮੈਂਬਰ ਸ਼੍ਰੋਮਣੀ ਕਮੇਟੀ, ਜਗਵਿੰਦਰ ਸਿੰਘ ਪੰਮੀ ਬਲਾਕ ਪ੍ਰਧਾਨ , ਜੋਗਿੰਦਰ ਸਿੰਘ ਬੰਗੀਆਂ, ਜਸਵਿੰਦਰ ਸਿੰਘ ਛੋਟੂ ਸਾਬਕਾ ਚੇਅਰਮੈਨ, ਵਰਲਡ ਸਿੱਖ ਮਿਸ਼ਨ ਦੇ ਪ੍ਰਧਾਨ ਜਥੇਦਾਰ ਨਰਿੰਦਰ ਸਿੰਘ ਹਰਨੌਲੀ, ਵਿੱਤ ਸਕੱਤਰ ਭਾਈ ਕੁਲਵੰਤ ਸਿੰਘ, ਕਿਸਾਨ ਆਗੂ ਦਲਜੀਤ ਸਿੰਘ ਚਲਾਕੀ ਸਮੇਤ ਵੱਡੀ ਗਿਣਤੀ ਵਿੱਚ ਰਾਜਸੀ ਅਤੇ ਧਾਰਮਿਕ ਆਗੂਆਂ ਨੇ ਇਹਨਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਮੌਕੇ ਤੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਗੁਰਮਿਤ ਮੁਕਾਬਲੇ ,ਤੇ ਦਸਤਾਰਬੰਦੀ ਮੁਕਾਬਲਿਆਂ ਦੇ ਨਾਲ ਨਾਲ ਮੁਫਤ ਮੈਡੀਕਲ ਚੈੱਕ ਅਪ ਕੈਂਪ ਵੀ ਲਗਾਇਆ ਗਿਆ।
No comments:
Post a Comment