SBP GROUP

SBP GROUP

Search This Blog

Total Pageviews

ਮੁੱਖ ਮੰਤਰੀ ਭਗਵੰਤ ਮਾਨ ਪਤਨੀ ਸਮੇਤ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

 ਫਤਹਿਗੜ੍ਹ ਸਾਹਿਬ, 27 ਦਸੰਬਰ : ਫਤਿਹਗੜ੍ਹ ਸਾਹਿਬ ਵਿਖੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਫਤਹਿ ਸਿੰਘ ਅਤੇ ਬਾਬਾ ਜ਼ੋਰਾਵਰ ਸਿੰਘ ਦੀ ਕੁਰਬਾਨੀ ਨੂੰ ਸਮਰਪਿਤ ਸ਼ਹੀਦੀ ਸਮਾਗਮ ਦੇ ਦੂਜੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨਾਲ ਮੱਥਾ ਟੇਕਣ ਲਈ ਪਹੁੰਚੇ।


 ਮੁੱਖ ਮੰਤਰੀ ਨੇ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਸੰਗਤ ਨਾਲ ਮੁਲਾਕਾਤ ਕੀਤੀ। ਇੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਕੁਰਬਾਨੀ ਦੀ ਅਜਿਹੀ ਮਿਸਾਲ ਦੁਨੀਆਂ ਵਿੱਚ ਕਿਧਰੇ ਵੀ ਨਹੀਂ ਦੇਖਣ ਨੂੰ ਮਿਲਦੀ। ਅੱਜ ਵੀ ਜਦੋਂ ਇਤਿਹਾਸ ਬਿਆਨ ਕੀਤਾ ਜਾਂਦਾ ਹੈ ਤਾਂ ਸਭ ਤੋਂ ਪਹਿਲਾਂ ਇੱਥੋਂ ਦੇ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜ਼ਾਲਮ ਲੋਕਾਂ ਨੇ ਛੋਟੇ-ਛੋਟੇ ਬੱਚਿਆਂ ਨੂੰ ਤਰ੍ਹਾਂ-ਤਰ੍ਹਾਂ ਦੇ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ, ਜਿਸ ਨੂੰ ਸੁਣ ਕੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਸ਼ਹੀਦਾਂ ਦੀ ਸ਼ਹਾਦਤ ਅੱਗੇ ਅਸੀਂ ਉਨ੍ਹਾਂ ਦੇ ਪੈਰਾਂ ਦੀ ਧੂੜ ਵੀ ਨਹੀਂ ਹਾਂ। ਦੇਸ਼-ਵਿਦੇਸ਼ ਤੋਂ ਸੰਗਤਾਂ ਇਸ ਪਵਿੱਤਰ ਧਰਤੀ 'ਤੇ ਸ਼ਹੀਦਾਂ ਨੂੰ ਪ੍ਰਣਾਮ ਕਰਨ ਲਈ ਆਉਂਦੀਆਂ ਹਨ। ਮੈਂ ਵੀ ਇੱਥੇ ਆਪਣੇ ਪਰਿਵਾਰ ਸਮੇਤ ਸਿਰ ਝੁਕਾਉਣ ਆਇਆ ਹਾਂ।

No comments:


Wikipedia

Search results

Powered By Blogger