ਚੰਡੀਗੜ੍ਹ, 15 ਦਸੰਬਰ : ਪੰਜਾਬ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨਸ਼ੇ ਚ ਧਸਦੇ ਪੰਜਾਬ ਨੂੰ ਸੰਭਾਲਣ ਵਿੱਚ ਬੁਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ਼੍ਰੀ ਖੰਨਾ ਨੇ ਕਿਹਾ ਕਿ 6 ਮਹੀਨੇ ਵਿੱਚ ਨਸ਼ਾ ਖਤਮ ਕਰਨ ਦਾ ਦਾਅਵਾ ਕਰਨ ਵਾਲੇ ਮੁੱਖ ਮੰਤਰੀ ਡੇਢ ਸਾਲ ਵਿੱਚ ਵੀ ਕੋਈ ਕਦਮ ਨਹੀਂ ਚੁੱਕ ਸਕੀ। ਉਨ੍ਹਾਂ ਕਿਹਾ ਕਿ ਇਸ ਸਰਕਾਰ ਦੇ 2 ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਵਿੱਚੋਂ ਸਭ ਤੋਂ ਵੱਧ 144 ਮੌਤਾਂ ਪੰਜਾਬ ਵਿੱਚ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਚਿੱਟੇ ਦੇ ਸੌਦਾਗਰ ਸ਼ਰੇਆਮ ਸਰਕਾਰ ਦਾ ਮੂੰਹ ਚਿੜਾ ਰਹੇ ਹਨ ਅਤੇ ਧੜੱੱਲੇ ਨਾਲ ਨਸ਼ੇ ਉਪਲਬਧ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦਾ ਵੀ ਬੇੜਾ ਗਰਕਿਆ ਹੋਇਆ ਹੈ। ਹਰ ਦਿਨ ਸ਼ਰੇਆਮ ਕਤਲ ਹੋ ਰਹੇ ਹਨ, ਪਰ ਸਰਕਾਰ ਦੇ ਕੰਨ ਤੇ ਕੋਈ ਜੂੰ ਨਹੀਂ ਸਰਕਦੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਪੰਜਾਬ ਨੂੰ ਰੰਗਲਾ ਬਣਾਉਣ ਦੇ ਦਾਅਵੇ ਕਰਦੇ ਸਨ ਪਰ ਆਪਣੀਆਂ ਰੰਗੀਨੀਆਂ ਕਾਰਨ ੳਨ੍ਹਾਂ ਪੰਜਾਬ ਦੇ ਸਿਰ ਕਾਲਾ ਧੱਬਾ ਲਗਾ ਦਿੱਤਾ ਹੈ।
ਖੰਨਾ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਭਗਵੰਤ ਮਾਨ ਪੰਜਾਬ ਦੇ ਪਿੰਡਾਂ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਸਹਿਯੋਗ ਕਰਨ ਤਾਂ ਜੋ ਪਿੰਡ ਪੱਧਰ ਤੇ ਲੋਕਾਂ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਰਾਹੀ ਕੁਛ ਹੱਦ ਤੱਕ ਨਸ਼ੇ ਤੇ ਨਕੇਲ ਪਾਈ ਜਾ ਸਕੇ ਅਤੇ ਨਸ਼ੇ ਦੀ ਓਵਰਡੋਜ ਨਾਲ ਹੋ ਰਹੀਆਂ ਮੌਤਾਂ ਦੀ ਗਿਣਤੀ ਘੱਟ ਸਕਦੀ ਹੈ।
No comments:
Post a Comment