ਐਸ ਏ ਐਸ ਨਗਰ, 22 ਦਸੰਬਰ : ਐਮ ਐੱਲ ਏ ਕੁਲਵੰਤ ਸਿੰਘ ਨੇ ਅੱਜ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਤਰਫੋਂ - ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਦੇ ਤਹਿਤ ਨਵ ਜਨਮੀਆਂ ਬੱਚੀਆਂ ਨੂੰ ਬੇਬੀ ਕਿੱਟਸ ਦੀ ਵੰਡ ਕੀਤੀ।
ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਤਰਫੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਦੇ ਤਹਿਤ ਨਵ ਜਨਮੀਆਂ ਬੱਚੀਆਂ ਨੂੰ ਬੇਬੀ ਕਿਟਸ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਜਿਸ ਦੇ ਤਹਿਤ ਹੀ ਅੱਜ ਦਾ ਇਹ ਸਮਾਗਮ ਆਯੋਜਿਤ ਕੀਤਾ ਗਿਆ ਹੈ। ਇਸ ਸਕੀਮ ਦਾ ਮੁੱਖ ਮਕਸਦ ਲਿੰਗ ਭੇਦ ਭਾਵ ਮਿਟਾਉਣ ਅਤੇ ਮਾਪਿਆਂ ਨੂੰ ਆਪਣੀਆਂ ਬੇਟੀਆਂ ਨੂੰ ਬੇਟਿਆਂ ਦੇ ਬਰਾਬਰ ਪੜ੍ਹਾਏ -ਲਿਖਾਏ ਜਾਣ ਦੀਆਂ ਸਹੂਲਤਾਂ ਦੇਣ ਦੇ ਲਈ ਪ੍ਰੇਰਿਤ ਕਰਨਾ ਹੈ ਤਾਂ ਕਿ ਬੇਟੀਆਂ ਵੀ ਬੇਟਿਆਂ ਦੇ ਬਰਾਬਰ ਹੀ ਹਰ ਖੇਤਰ ਵਿੱਚ ਨਾਮਣਾ ਖਟ ਕੇ ਆਪਣਾ, ਆਪਣੇ ਮਾਤਾ ਪਿਤਾ ਅਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ।
ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਹਰ ਵਰਗ ਅਤੇ ਹਰ ਖੇਤਰ ਨਾਲ ਸੰਬੰਧਿਤ ਲੋਕ ਪੱਖੀ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸਰਕਾਰ ਦੀ ਤਰਫੋਂ ਅੱਜ ਵੱਡੀ ਪੱਧਰ ਤੇ ਬੇਰੁਜ਼ਗਾਰ ਨੌਜਵਾਨ ਮੁੰਡੇ- ਕੁੜੀਆਂ ਨੂੰ ਰੋਜ਼ਗਾਰ ਦਿੱਤਾ ਜਾ ਰਿਹਾ ਹੈ ਅਤੇ ਸਿੱਖਿਆ ਅਤੇ ਸਿਹਤ ਸਹੂਲਤਾਂ ਦਾ ਪੱਧਰ ਉਤਾਂਹ ਚੁੱਕਣ ਦੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਭਰ ਦੇ ਵਿੱਚ ਸਰਕਾਰ ਦੀ ਤਰਫੋਂ ਇੱਕ ਸਾਜਗਾਰ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨ ਮੁੰਡੇ ਕੁੜੀਆਂ ਆਪਣੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਦੇ ਮੈਦਾਨ ਵਿੱਚ ਜਾ ਕੇ ਆਪਣੀ ਖੇਡ ਪ੍ਰਤਿਭਾਦਾ ਪ੍ਰਗਟਾਵਾ ਕਰ ਸਕਣ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਦੋਂ ਨੌਜਵਾਨ ਮੁੰਡੇ ਕੁੜੀਆਂ ਖੇਡਾਂ ਦੇ ਲਈ ਖੇਡ ਮੈਦਾਨ ਵਿੱਚ ਪਹੁੰਚਣਗੇ, ਤਾਂ ਉਹਨਾਂ ਦੀ ਸਿਹਤ ਵੀ ਠੀਕ ਰਹੇਗੀ, ਅਤੇ ਉਹ ਪੂਰੀ ਤਰ੍ਹਾਂ ਤੰਦਰੁਸਤ ਰਹਿਣਗੇ,ਜਿਸ ਦੇ ਚਲਦਿਆਂ ਉਹ ਇੱਕ ਉਸਾਰੂ ਸਮਾਜ ਦੀ ਸਿਰਜਣਾ ਦੇ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਰਹਿਣਗੇ।
ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਦੇ ਵਿੱਚ ਨਸ਼ਾ ਰੂਪੀ ਕੋਹੜ ਨੂੰ ਕੱਢਣ ਦੇ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀ ਦੇ ਨੇਤਾਵਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ- ਕਾਰਾਂ ਤੇ ਕਿੰਤੂ ਪ੍ਰੰਤੂ ਕਰਨਾ ਸਿਰਫ ਆਪਣੀਆਂ ਨਿਜੀ ਦੁਕਾਨਾਂ ਨੂੰ ਚਲਾਏ ਰੱਖਣ ਦੇ ਲਈ ਹੀ ਕੀਤਾ ਜਾ ਰਿਹਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਬੇਟੀਆਂ ਹਰ ਖੇਤਰ ਦੇ ਵਿੱਚ ਪ੍ਰਾਪਤੀਆਂ ਸਰ ਕਰ ਰਹੀਆਂ ਹਨ, ਜੋ ਕਿ ਸਮਾਜ ਦੇ ਲਈ ਇੱਕ ਵਧੀਆ ਸੰਕੇਤ ਹੈ,
ਇਸ ਮੌਕੇ ਤੇ ਗਗਨਦੀਪ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫਸਰ ਮੋਹਾਲੀ, ਗੁਰਸਿਮਰਨ ਕੌਰ- ਸੀ.ਡੀ.ਪੀ.ਓ. ਖਰੜ, ਕੁਲਦੀਪ ਸਿੰਘ- ਸਮਾਣਾ, ਸਾਬਕਾ ਕੌਂਸਲਰ ਆਰ.ਪੀ ਸ਼ਰਮਾ, ਹਰਮੇਸ਼ ਸਿੰਘ ਕੁੰਭੜਾ, ਸੁਰਿੰਦਰ ਸਿੰਘ ਰੋਡਾ -ਸੁਹਾਣਾ, ਅਵਤਾਰ ਸਿੰਘ ਮੌਲੀ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਡਾਕਟਰ ਕੁਲਦੀਪ ਸਿੰਘ, ਅਕਵਿੰਦਰ ਸਿੰਘ ਗੋਸਲ, ਤਾਰਨਜੀਤ ਸਿੰਘ, ਬਲਜੀਤ ਸਿੰਘ ਹੈਪੀ ਵੀ ਹਾਜ਼ਰ ਸਨ।
No comments:
Post a Comment