ਮੋਰਿੰਡਾ 2 ਜਨਵਰੀ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਬੇਲੀ ਦੇ ਪ੍ਰਿੰਸੀਪਲ ਸ੍ਰੀ ਭਾਰਤ ਭੂਸ਼ਣ ਨੂੰ ਸਿੱਖਿਆ ਵਿਭਾਗ ਪੰਜਾਬ ਵਿੱਚ 35 ਸਾਲਾਂ ਤੋਂ ਵੱਧ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤੀ ਤੇ ਗ੍ਰਾਮ ਪੰਚਾਇਤ ਬੰਬੇਲੀ, ਸਕੂਲ ਮੈਨੇਜਮੈਂਟ ਕਮੇਟੀ ਅਤੇ ਸਟਾਫ ਮੈਂਬਰਾਂ ਵੱਲੋਂ ਨਿੱਘੀ ਅਤੇ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਤੇ ਉਹਨਾਂ ਦੇ ਨਾਲ ਉਨਾਂ ਦੇ ਪਤਨੀ ਹਰਮੇਸ਼ ਕੁਮਾਰ ਅਤੇ ਬੇਟਾ ਤੇ ਬੇਟੀ ਵੀ ਹਾਜ਼ਰ ਸਨ।
ਇਸ ਮੌਕੇ ਤੇ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਸ਼੍ਰੀ ਭਾਰਤ ਭੂਸ਼ਣ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਬੇਲੀ ਵਿਖੇ 5 ਸਾਲ ਦੌਰਾਨ ਨਿਵਾਈਆਂ ਸ਼ਾਨਦਾਰ ਸੇਵਾਵਾਂ ਅਤੇ ਇਸ ਬੱਚਿਆਂ ਤੇ ਸਕੂਲ ਦੇ ਵਿਕਾਸ ਲਈ ਕੀਤੇ ਉਪਰਾਲਿਆਂ ਦੀ ਸਲਾਘਾ ਕਰਦਿਆਂ ਉਹਨਾਂ ਨੂੰ ਤੋਹਫੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤੇ ਬੋਲਦਿਆਂ ਸਕੂਲ ਦੇ ਵਾਇਸ ਪ੍ਰਿੰਸੀਪਲ ਸ੍ਰੀ ਸੰਤੋਖ ਸਿੰਘ ਨੇ ਕਿਹਾ ਕਿ ਸ੍ਰੀ ਭਾਰਤ ਭੂਸ਼ਣ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀ ਜਿੱਥੇ ਅਨੁਸ਼ਾਸਨ ਵਿੱਚ ਬੱਝੇ ਰਹੇ ਉੱਥੇ ਹੀ ਇਹਨਾਂ ਦੀ ਅਗਵਾਈ ਹੇਠ ਸਮੂਹ ਸਟਾਫ ਵੱਲੋਂ ਕੀਤੀ ਮਿਹਨਤ ਸਦਕਾ ਵਿਦਿਆਰਥੀਆਂ ਨੇ ਸਲਾਨਾ ਨਤੀਜਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਇਸੇ ਤਰ੍ਹਾਂ ਉਹਨਾਂ ਨੇ ਸਕੂਲ ਨੂੰ ਵੀ ਨਵੀਂ ਦਿੱਖ ਪ੍ਰਦਾਨ ਕਰਦੇ ਆਂ ਇਲਾਕੇ ਦੇ ਪ੍ਰਾਈਵੇਟ ਸਕੂਲਾਂ ਨੂੰ ਵੀ ਪਛਾੜ ਕੇ ਰੱਖ ਦਿੱਤਾ ਜਿਸ ਕਾਰਨ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ। ਇਸ ਮੌਕੇ ਤੇ ਬੋਲਦਿਆਂ ਸਰਕਾਰੀ ਸਕੂਲ ਗਜਟਿਡ ਅਫੀਸਰਜ਼ ਐਸੋਸੀਏਸ਼ਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਅਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਸ਼੍ਰੀ ਭਾਰਤ ਭੂਸ਼ਣ ਨੇ ਜਿੱਥੇ ਆਪਣੀਆਂ ਪਰਿਵਾਰਿਕ ਜਿੰਮੇਵਾਰੀਆਂ ਬਾਖੂਬੀ ਨਿਭਾਈਆ ਹਨ, ਉੱਥੇ ਹੀ ਸਿੱਖਿਆ ਵਿਭਾਗ ਵਿੱਚ ਵੀ ਸ਼ਾਨਦਾਰ ਸਭਾਵਾਂ ਨਿਭਾਉਂਦਿਆਂ ਜਥੇਬੰਦਕ ਤੌਰ ਤੇ ਵੀ ਪੂਰੀ ਸਰਗਰਮੀ ਨਾਲ ਯੋਗਦਾਨ ਪਾਇਆ । ਇਸ ਮੌਕੇ ਤੇ ਸਰਕਾਰੀ ਸਕੂਲ ਗਜਟਿਡ ਅਫੀਸਰਜ਼ ਐਸੋਸੀਏਸ਼ਨ ਪੰਜਾਬ ਵੱਲੋ ਤੀਰਥ ਸਿੰਘ ਭਟੋਆ ਦੀ ਅਗਵਾਈ ਹੇਠ ਸ਼੍ਰੀ ਭਾਰਤ ਭੂਸ਼ਣ ਨੂੰ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਵਿਦਾਇਗੀ ਸਮਾਰੋਹ ਦੌਰਾਨ
ਸਕੂਲ ਦੇ ਵਿਦਿਆਰਥੀਆਂ/ ਵਿਦਿਆਰਥਣਾਂ ਵੱਲੋ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੁਲਾਰਿਆਂ ਵਿਚ ਪ੍ਰਿੰਸੀਪਲ ਹਰਿੰਦਰ ਸਿੰਘ ਹੀਰਾ, ਪ੍ਰਿੰਸੀਪਲ ਹਰਵਿੰਦਰ ਸਿੰਘ,ਪ੍ਰਿੰਸੀਪਲ ਜਗਤਾਰ ਸਿੰਘ ਮਾਨ, ਪ੍ਰਿੰਸੀਪਲ ਪਰਮਜੀਤ ਸਿੰਘ, ਪ੍ਰਿੰਸੀਪਲ ਵਿਕਰਮ ਸਿੰਘ ਪਠਾਣੀਆ, ਪ੍ਰਿੰਸੀਪਲ ਹਰਜਿੰਦਰ ਸਿੰਘ, ਪ੍ਰਿੰਸੀਪਲ ਗੁਰਦਿਆਲ ਸਿੰਘ, ਪ੍ਰਿੰਸੀਪਲ ਮਲਕੀਤ ਕੌਰ, ਪ੍ਰਿੰਸੀਪਲ ਤਰਲੋਚਨ ਸਿੰਘ , ਪ੍ਰਿੰਸੀਪਲ ਸ਼ਲਿੰਦਰ ਸਿੰਘ, ਹੈਡ ਮਾਸਟਰ ਰਾਜ ਕਮਾਰ, ਪ੍ਰਿੰਸੀਪਲ ਗੋਬਿੰਦ ਸਿੰਘ ਮਿਨਹਾਸ, ਪਰਮਜੀਤ ਸਿੰਘ ਵੋਕੇਸ਼ਨਲ ਮਾਸਟਰ ਆਦਿ ਸ਼ਾਮਿਲ ਸਨ
No comments:
Post a Comment