Saturday, January 6, 2024

ਅਰਜਨ ਸਿੰਘ ਸ਼ੇਰਗਿੱਲ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਦਫ਼ਤਰ ਇੰਚਾਰਜ ਨਿਯੁਕਤ

 ਚੰਡੀਗੜ੍ਹ: 6 ਜਨਵਰੀ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਜਨਰਲ ਸਕੱਤਰ ਸ. ਅਰਜਨ ਸਿੰਘ ਸ਼ੇਰਗਿੱਲ ਨੂੰ ਵੱਡੀ ਜ਼ਿੰਮੇਵਾਰੀ ਸੌਪਦਿਆਂ ਪਾਰਟੀ ਦਾ ਦਫ਼ਤਰ ਇੰਚਾਰਜ ਨਿਯੁਕਤ ਕੀਤਾ ਹੈ। ਇਸ ਮੌਕੇ ਅਰਜਨ ਸਿੰਘ ਸ਼ੇਰਗਿੱਲ ਨੇ ਪਾਰਟੀ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਸਮੇਤ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਸੌਪੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਲਿਆ ।


 ਜਿਕਰਯੋਗ ਹੈ ਕਿ ਸ. ਅਰਜਨ ਸਿੰਘ ਸ਼ੇਰਗਿੱਲ ਪਿਛਲੇ ਲੰਬੇ ਸਮੇਂ ਤੋਂ ਸਿੱਖ ਮਸਲਿਆਂ ਲਈ ਸੰਘਰਸ਼ ਕਰਦੇ ਆ ਰਹੇ ਹਨ ਅਤੇ ਪੰਜਾਬ ਦੀ ਰਾਜਨੀਤੀ ਨੂੰ ਬਿਹਤਰ ਢੰਗ ਨਾਲ ਸਮਝਦੇ ਹਨ। ਉਹਨਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਹਨਾਂ ਨੂੰ ਇਹ ਨਵੀਂ ਜ਼ਿੰਮੇਵਾਰੀ ਸੌਪੀ ਗਈ ਹੈ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger