Friday, January 19, 2024

ਮੋਹਾਲੀ : ਗੁਰਪਤਵੰਤ ਪੰਨੂ ਦੇ ਤਿੰਨ ਸਾਥੀ ਖਾਲਿਸਤਾਨੀ ਝੰਡਿਆਂ ਤੇ ਪੋਸਟਰਾਂ ਸਮੇਤ ਗ੍ਰਿਫਤਾਰ

 ਮੋਹਾਲੀ, 19 ਜਨਵਰੀ : ਪੰਜਾਬ ਵਿੱਚ ਪੁਲਿਸ ਨੇ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੇ ਸੰਗਠਨ SFJ ਨਾਲ ਜੁੜੇ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਖਾਲਿਸਤਾਨੀ ਝੰਡੇ ਅਤੇ ਪੋਸਟਰ ਲਗਾਉਣ ਦਾ ਕੰਮ ਦਿੱਤਾ ਗਿਆ ਸੀ। ਪੁਲਿਸ ਦਾ ਸਪੈਸ਼ਲ ਸੈੱਲ ਉਨ੍ਹਾਂ ਤੋਂ ਪੁੱਛਗਿੱਛ ਕਰ ਰਿਹਾ ਹੈ।ਜਿਕਰਯੋਗ ਹੈ ਕਿ ਖਾਲਿਸਤਾਨੀ ਪੰਨੂ ਨੇ ਸੀਐਮ ਭਗਵੰਤ ਮਾਨ ਨੂੰ ਬੀਤੇ ਦਿਨੀਂ ਧਮਕੀ ਦਿੱਤੀ ਹੈ।


 ਉਸਨੇ 26 ਜਨਵਰੀ ਨੂੰ ਵਾਰਦਾਤ ਨੂੰ ਅੰਜਾਮ ਦੇਣ ਦੀ ਗੱਲ ਵੀ ਕਹੀ ਹੈ।26 ਜਨਵਰੀ ਤੋਂ ਠੀਕ ਪਹਿਲਾਂ ਇਹ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ।ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨਾਲ ਜੁੜੇ ਤਿੰਨ ਕਾਰਕੂਨਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਤਿੰਨਾਂ ਨੂੰ ਬਨੂੜ ਤੋਂ ਗ੍ਰਿਫ਼ਤਾਰ ਕੀਤਾ ਹੈ। ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਮੋਹਾਲੀ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਖਾਲਿਸਤਾਨੀ ਝੰਡੇ ਅਤੇ ਪੋਸਟਰ ਲਗਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਫੜ ਲਿਆ। ਉਨ੍ਹਾਂ ਕੋਲੋਂ ਪੋਸਟਰ ਅਤੇ ਹੋਰ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ। ਪੁਲੀਸ ਨੇ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ।ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger