SBP GROUP

SBP GROUP

Search This Blog

Total Pageviews

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਰਵਾਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਫਰਵਰੀ : ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਦੇ ਸਰਕਲ ਹੰਡੇਸਰਾ ਦੇ ਪਿੰਡ ਹਮਾਯੂੰਪੁਰ ਤਸਿੰਬਲੀ ਦੇ ਗੁਰਦੁਆਰਾ ਸਾਹਿਬ ਤੋਂ  ਅੰਮ੍ਰਿਤਸਰ ਸਾਹਿਬ, ਲਈ ਸ਼ਰਧਾਲੂਆਂ ਦੇ ਜੱਥੇ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।  



ਇਸ ਮੌਕੇ ਵਿਧਾਇਕ ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਧਾਰਮਿਕ ਅਕੀਦਤ ਵਾਲੇ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਉਣ ਦਾ ਉਦੇਸ਼ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਹੈ, ਚਾਹੇ ਉਨ੍ਹਾਂ ਦਾ ਕੋਈ ਵੀ ਧਰਮ ਹੋਵੇ।


ਵਿਧਾਇਕ ਸ. ਰੰਧਾਵਾ ਨੇ ਕਿਹਾ ਕਿ ਸਾਰੇ ਸ਼ਰਧਾਲੂਆਂ ਨੂੰ ਠਹਿਰਣ ਅਤੇ ਖਾਣ-ਪੀਣ ਦੀ ਸਹੂਲਤ ਵੀ ਮੁਫ਼ਤ ਦਿੱਤੀ ਜਾ ਰਹੀ ਹੈ। ਬੱਸ ਵਿੱਚ ਸਵਾਰ ਸ਼ਰਧਾਲੂਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਨੇ ਲੋੜੀਂਦੇ ਟਾਇਲਟਰੀਜ਼ ਦੇ ਨਾਲ-ਨਾਲ ਕੰਬਲ, ਬੈੱਡਸ਼ੀਟਾਂ ਅਤੇ ਸਿਰਹਾਣੇ ਦੀਆਂ ਕਿੱਟਾਂ ਵੀ ਦਿੱਤੀਆਂ।


ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਆਪਣੇ ਵਚਨਾਂ ਦੇ ਪੱਕੇ ਵਿਅਕਤੀ ਵਜੋਂ ਜਾਣੇ ਜਾਂਦੇ ਹਨ। ਉਹਨਾਂ ਨੇ ਜਿਹੜੇ ਵੀ ਵਾਅਦੇ ਕੀਤੇ ਸਨ, ਉਹ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਸੂਬੇ ਅਤੇ ਇਸ ਦੇ ਵਸਨੀਕਾਂ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਵਚਨਬੱਧਤਾ ਦੇ ਅਨੁਸਾਰ, ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ, 600 ਯੂਨਿਟ ਤੱਕ ਮੁਫਤ ਘਰੇਲੂ ਬਿਜਲੀ ਅਤੇ ਲਗਭਗ 41000 ਨੌਜਵਾਨਾਂ ਨੂੰ ਯੋਗਤਾ ਅਤੇ ਕਾਬਲੀਅਤ ਦੇ ਆਧਾਰ 'ਤੇ ਨੌਕਰੀਆਂ ਦੇਣਾ ਮਹਿਜ਼ 24 ਮਹੀਨਿਆਂ ਦੇ ਕਾਰਜਕਾਲ ਵਿੱਚ ਪੂਰੇ ਕੀਤੇ ਗਏ ਵਾਅਦੇ ਹਨ।

No comments:


Wikipedia

Search results

Powered By Blogger