Wednesday, February 7, 2024

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਅਧਿਆਪਕਾਂ ਤੇ ਵਿਦਿਆਰਥੀਆਂ ਲਈ ਸੈਮੀਨਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਫਰਵਰੀ : ਸੀਨੀਅਰ ਕਪਤਾਨ ਪੁਲਿਸ ਡਾ. ਸੰਦੀਪ ਗਰਗ, ਐਸ.ਪੀ. (ਟਰੈਫਿਕ) ਐੱਚ.ਐੱਸ.ਮਾਨ, ਡੀ.ਐਸ. ਪੀ. (ਟ੍ਰੈਫਿਕ) ਸ. ਮਹੇਸ਼ ਸੈਣੀ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ. ਆਈ. ਜਨਕ ਰਾਜ ਵੱਲੋਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ (ਮਿਤੀ 15/01/24 ਤੋਂ 14/02/24 ਤੱਕ) ਦੇ ਸਬੰਧ ਵਿੱਚ ਸਰਵਹਿਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-71 ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਅਤੇ ਸੋਹਾਣਾ ਵਿਖੇ ਆਟੋ ਡਰਾਇਵਰਾਂ ਅਤੇ ਜੇ.ਸੀ.ਬੀ ਡਰਾਇਵਰਾਂ ਨਾਲ ਸੈਮੀਨਾਰ ਲਾਇਆ ਗਿਆ। 


ਇਸ ਦੌਰਾਨ ਧੁੰਦਾਂ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਡਰਾਇਵਰੀ ਖ਼ਾਸ ਧਿਆਨ ਰੱਖਦੇ ਹੋਏ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਵਾਹਨਾਂ 'ਤੇ ਰਿਫਲੈਕਟਰ ਟੇਪ ਲਾਈ ਗਈ।


ਇਸ ਮੌਕੇ ਅਣਪਛਾਤੇ ਵਹੀਕਲ ਨਾਲ ਐਕਸੀਡੈੰਟ ਹੋਣ 'ਤੇ ਮੁਆਵਜ਼ਾ ਲੈਣ ਸਬੰਧੀ, ਟਰੈਫਿਕ ਨਿਯਮਾਂ ਬਾਰੇ, ਲੇਨ ਡਰਾਇਵਿੰਗ ਬਾਰੇ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ, ਵਾਤਾਵਰਣ ਦੀ ਸੁਰੱਖਿਅਤ ਬਾਰੇ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ।


ਇਸ ਦੇ ਨਾਲ ਨਾਲ ਵਾਹਨਾਂ 'ਤੇ ਹਾਈ ਸਿਕਿਉਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਦੇ ਚਾਲਕਾਂ ਵੱਲੋਂ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ 'ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ , ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਮੋਟਰਸਾਇਕਲ 'ਤੇ ਪਟਾਕੇ ਨਾ ਮਾਰਨ ਅਤੇ ਨਾ ਮੌਡਿਫਾਈ ਕਰਾਨ ਦੀ ਅਪੀਲ ਕੀਤੀ ਗਈ। ਨਾਲ ਹੀ ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਬਾਰੇ ਅਪੀਲ ਕੀਤੀ ਤਾਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ। 


ਸੈਮੀਨਾਰਜ਼ ਦੌਰਾਨ ਪੁਲਿਸ ਤੋਂ ਮਦਦ ਲੈਣ ਲਈ ਹੈਲਪਲਾਈਨ ਨੰਬਰ 112 ਅਤੇ 181 'ਤੇ ਕਾਲ ਕਰਨ ਬਾਰੇ ਤੇ ਸਾਈਬਰ ਕ੍ਰਾਈਮ ਸਬੰਧੀ 1930 'ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ ਗਈ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger