SBP GROUP

SBP GROUP

Search This Blog

Total Pageviews

ਪੱਤਰਕਾਰ ਸਿੰਮੀ ਮਰਵਾਹਾ ਸਨਮਾਨ ਲਈ ਅਰਜ਼ੀਆਂ ਦੀ ਮੰਗ 25 ਮਾਰਚ ਤੱਕ ਭੇਜੀਆਂ ਜਾ ਸਕਦੀਆਂ ਹਨ ਅਰਜ਼ੀਆਂ

1 ਮਾਰਚ, ਚੰਡੀਗੜ੍ਹ, ਸਿੰਮੀ ਮਰਵਾਹਾ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋ 21ਵਾਂ ਨੌਜਵਾਨ ਪੱਤਰਕਾਰ ਸਨਮਾਨ ਦਿਵਸ 03 ਅਪ੍ਰੈਲ 2024 ਦਿਨ ਬੁੱਧਵਾਰ  ਨੂੰ ਪ੍ਰੈਸ ਕਲੱਬ 27 ਬੀ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਟਰੱਸਟ ਦੀ ਪ੍ਰਬੰਧਕ ਰਜਿੰਦਰ ਰੋਜ਼ੀ (ਕਵਿੱਤਰੀ ) ਨੇ ਦੱਸਿਆ ਕਿ ਇਹ ਸਨਮਾਨ ਪ੍ਰਿੰਟ, ਇਲਕਟਰਾਨਿਕ,ਵੈਬ ਮੀਡੀਆ,  ਫੋਟੋਗ੍ਰਾਫੀ ਖੇਤਰ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ  ਤੋ ਮਾੱਸ ਕਾੱਮ ਕੋਰਸਪੋਨਡਸ ਟਾੱਪਰ ਨੂੰ ਸ਼ੁੱਧ ਚਾਂਦੀ ਦੇ ਸਨਮਾਨ ਚਿੰਨ ਦੇ ਕੇ ਕੀਤਾ ਜਾਵੇਗਾ। 

ਇਸ ਲਈ ਟਰੱਸਟ  ਵੱਲੋ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਜੋ ਕਿ 25  ਮਾਰਚ 2024 ਤੱਕ ਟ੍ਰਸਟ ਦੇ ਈ ਮੇਲ ਆਈਡੀ SMCTINDIA5@GMAIL.COM ਤੇ   ਭੇਜੀਆਂ ਜਾ ਸਕਦੀਆਂ ਹਨ ।  ਉਹ ਪੱਤਰਕਾਰ ਜਿਹਨਾਂ ਵੱਲੋ ਸਾਲ 2023  ਵਿੱਚ ਅਜਿਹਾ ਵਿਲੱਖਣ ਕੰਮ ਆਪਣੀ ਕਲਮ ਰਾਹੀਂ ਕੀਤਾ ਗਿਆ ਹੋਵੇ, ਜਿਸ ਦਾ ਸਮਾਜ , ਪ੍ਰਸ਼ਾਸ਼ਨ ਤੇ ਸਰਕਾਰ ਤੇ ਅਸਰ ਹੋਇਆ ਹੋਵੇ, ਇਸ ਸਨਮਾਨ ਲਈ ਅਰਜ਼ੀ  ਭੇਜ ਸਕਦੇ ਹਨ।
ਜਿਕਰਯੋਗ ਹੈ ਕਿ ਸਿੰਮੀ ਮਰਵਾਹਾ ਪੱਤਰਕਾਰ ਸਨ।  ਜ੍ਹਿਨਾਂ ਦਾ 22 ਸਾਲ ਪਹਿਲਾਂ 22 ਮਾਰਚ 2003 ਨੂੰ 24 ਸਾਲ ਦੀ ਉਮਰ ਵਿੱਚ ਚੰਡੀਗੜ੍ਹ ਵਿਖੇ ਸੜਕ  ਦੁਰਘਟਨਾ ਦੌਰਾਨ ਸਵਰਗਵਾਸ ਹੋ  ਗਿਆ ਸੀ। ਜਿਸ ਤੋ ਬਾਅਦ ਉਹਨਾਂ ਦੇ ਚਾਹੁਣ ਵਾਲਿਆ ਵੱਲੋ ਉਹਨਾਂ ਦੀ ਯਾਦ ਵਿੱਚ ਇਸ ਟਰੱਸਟ ਦੀ ਸਥਾਪਨਾ ਕਰਕੇ ਇਹ ਸਿਲਸਿਲਾ ਸ਼ੁਰੂ ਕੀਤਾ ਗਿਆ। 03 ਅਪਰੈਲ ਨੂੰ ਸਿੰਮੀ ਮਰਵਾਹਾ ਦੇ ਜਨਮ ਦਿਨ ਤੇ ਹਰ ਸਾਲ ਇਹ ਪ੍ਰੋਗਰਾਮ ਹੁੰਦਾ ਹੈ। ਟਰੱਸਟ ਅਜੇ ਤੱਕ  ਦੋ ਦਹਾਕਿਆਂ ਵਿੱਚ 62 ਪੱਤਰਕਾਰਾਂ ਦਾ ਸਨਮਾਨ ਕਰ ਚੁੱਕਿਆ ਹੈ। 
ਵਧੇਰੇ ਜਾਣਕਾਰੀ ਲਈ ਸੰਪਰਕ ਕਰੋ
ਰਜਿੰਦਰ ਰੋਜ਼ੀ-98722-03478

No comments:


Wikipedia

Search results

Powered By Blogger