SBP GROUP

SBP GROUP

Search This Blog

Total Pageviews

Wednesday, March 20, 2024

ਕੇਂਦਰ ਲੂੰਬੜ ਚਾਲਾਂ ਚੱਲ ਕੇ ਸਿੱਧੂ ਮੂਸੇਵਾਲੇ ਦੇ ਪਰਿਵਾਰ ਨੂੰ ਕਰ ਰਿਹਾ ਹੈ ਤੰਗ, ਪੰਜਾਬ ਸਰਕਾਰ ਨਹੀਂ: ਡਾ. ਬਲਵੀਰ ਸਿੰਘ

 ਚੰਡੀਗੜ੍ਹ: 20 ਮਾਰਚ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨਹੀਂ ਸਗੋਂ ਕੇਂਦਰ ਲੂੰਬੜ ਚਾਲਾਂ ਚੱਲ ਰਿਹਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ ਕਿ ਸਿੱਧੂ ਮੂਸੇਵਾਲੇ ਦੀ ਮਾਤਾ ਵੱਲੋਂ ਵੱਲੋਂ IVF ਤਕਨੀਕ ਦੀ ਵਰਤੋਂ ਨਾਲ ਪੈਦਾ ਹੋਏ ਬੱਚੇ ਬਾਰੇ ਸਾਰੇ ਤੱਥ ਸਰਕਾਰ ਨੂੰ ਭੇਜੇ ਜਾਣ।


IVF ਤਕਦੀਕ ਦੀ ਵਰਤੋਂ ਬਾਰੇ ਕਾਨੂੰਨ ਕਹਿੰਦਾ ਹੈ ਕਿ ਇਸ ਤਕਨੀਕ ਦੀ ਵਰਤੋਂ 21 ਤੋਂ 50 ਸਾਲ ਦੀ ਔਰਤ ‘ਤੇ ਹੀ ਕੀਤੀ ਜਾ ਸਕਦੀ ਹੈ। ਇਸ ਤੋਂ ਛੋਟੀ ਜਾਂ ਵੱਡੀ ਉਮਰ ‘ਤੇ ਇਸ ਤਕਨੀਕ ਨਾਲ ਬੱਚਾ ਪੈਦਾ ਕਰਨਾ ਗੈਰ ਕਾਨੂੰਨੀ ਹੈ।
ਸ. ਬਲਵੀਰ ਸਿੰਘ ਸਿਹਤ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਿੱਧੂ ਮੂਸੇਵਾਲੇ ਦੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

No comments:


Wikipedia

Search results

Powered By Blogger