ਖਰੜ 6 ਮਾਰਚ : ਅੰਤਰਰਾਸ਼ਟਰੀ ਮਹਿਲਾ ਦਿਵਸ ਸੰਬੰਧੀ ਵਿਿਦਆਰਥੀਆਂ ਲਈ ਆਯੋਜਿਤ ਕੀਤੀਆਂ ਜਾ ਰਹੀਆਂ ਕਈ ਗਤੀਵਿਧੀਆਂ ਦੇ ਹਿੱਸੇ ਵਜੋਂ ਵਿਿਦਆਰਥੀ ਭਲਾਈ ਵਿਭਾਗ (ਡੀਐਸਡਬਲਿਓ), ਸੀਜੀਸੀ ਲਾਂਡਰਾਂ ਵਿਖੇ ਅੱਜ ਕੈਂਪਸ ਵਿੱਚ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਪ੍ਰੋਗਰਾਮ ਦਾ ਉਦੇਸ਼ ਚੋਣ ਪ੍ਰਕਿਿਰਆ ਬਾਰੇ ਹਾਜ਼ਰੀਨ ਨੂੰ ਜਾਗਰੂਕ ਕਰਨਾ ਅਤੇ ਨਾਲ ਹੀ ਚੋਣ ਪ੍ਰਕਿਿਰਆ ਅਤੇ ਰਾਸ਼ਟਰ ਦੀ ਫੈਸਲਾ ਲੈਣ ਦੀ ਪ੍ਰਕਿਿਰਆ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਬੜਾਵਾ ਦਿੰਦਿਆਂ ਮਹਿਲਾ ਸਸ਼ਕਤੀਕਰਨ ਦੇ ਸੰਦੇਸ਼ ਨੂੰ ਉਜਾਗਰ ਕਰਨਾ ਸੀ। ਇਸ ਦੌਰਾਨ ਸੀਜੀਸੀ ਦੇ 400 ਤੋਂ ਵੱਧ ਵਿਿਦਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਹਿੱਸਾ ਲਿਆ ਜਿਨ੍ਹਾਂ ਨੇ ਨੌਜਵਾਨਾਂ ਨੂੰ ਖਾਸ ਕਰਕੇ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਆਪਣੇ ਚੋਣ ਅਧਿਕਾਰਾਂ ਬਾਰੇ ਜਾਗਰੂਕ ਕੀਤਾ।
ਇਸ ਪ੍ਰੋਗਰਾਮ ਵਿੱਚ ਸ੍ਰੀ ਦੀਪਾਂਕਰ ਗਰਗ (ਪੀਸੀਐਸ), ਐਸਡੀਐਮ, ਏਆਰਓ, ਐਸਏਐਸ ਨਗਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਗੁਰਬਖਸ਼ੀਸ਼ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ (ਐਸਵੀਈਪੀ), ਸ੍ਰੀ ਗਗਨਦੀਪ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸ੍ਰੀਮਤੀ ਗੁਰਸਿਮਰਨ ਕੌਰ ਸੀਡੀਪੀਓ, ਖਰੜ 2, ਸ੍ਰੀ ਸ਼ੁਭਮ ਭਾਰਦਵਾਜ, ਸੀਡੀਪੀਓ, ਖਰੜ 1 ਅਤੇ ਸ੍ਰੀ ਅੰਮ੍ਰਿਤਪਾਲ ਸਿੰਘ ਵੀ ਹਾਜ਼ਰ ਸਨ। ਪ੍ਰੋਗਰਾਮ ਦੌਰਾਨ ਪਹੰੁਚੇ ਮਹਿਮਾਨਾਂ ਦਾ ਸੀਜੀਸੀ ਲਾਂਡਰਾ ਦੇ ਕੈਂਪਸ ਡਾਇਰੈਕਟਰ ਡਾ. ਪੀਐਨ ਹਰੀਸ਼ੀਕੇਸ਼ਾ ਅਤੇ ਸ਼੍ਰੀਮਤੀ ਗਗਨਦੀਪ ਕੌਰ ਭੁੱਲਰ, ਡੀਨ ਵਿਿਦਆਰਥੀ ਭਲਾਈ, ਸੀਜੀਸੀ ਲਾਂਡਰਾਂ ਵੱਲੋਂ ਸਵਾਗਤ ਕੀਤਾ ਗਿਆ।
ਇਸ ਦੌਰਾਨ ਮੁੱਖ ਮਹਿਮਾਨ, ਐਸਡੀਐਮ, ਸ੍ਰੀ ਦੀਪਾਂਕਰ ਗਰਗ ਨੇ ਆਪਣੇ ਸੰਬੋਧਨ ਵਿੱਚ ਮਹਿਲਾਵਾਂ ਵੱਲੋਂ ਵੋਟ ਦੇ ਅਧਿਕਾਰ ਲਈ ਆਪਣੇ ਸੰਘਰਸ਼ ਵਿੱਚ ਇਤਿਹਾਸਿਕ ਤੌਰ ’ਤੇ ਨਿਭਾਈ ਗਈ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ। ਉਨ੍ਹਾਂ ਦੇ ਸਫਲ ਸੰਘਰਸ਼ ਅਤੇ ਵਿਸ਼ਵ ਭਰ ਵਿੱਚ ਔਰਤਾਂ ਦੇ ਸਸ਼ਕਤੀਕਰਨ ਅਤੇ ਇਸ ਦੇ ਬਾਅਦ ਦੇ ਪ੍ਰਭਾਵਾਂ ਲਈ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਾਰੀਆਂ ਔਰਤਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨ ਦੇਣ ਦੀ ਬੇਨਤੀ ਕੀਤੀ। ਉਨ੍ਹਾਂ ਅੱਗੇ ਵਿਿਦਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਇੱਕ ਸੂਝਵਾਨ ਵੋਟਿੰਗ ਚੋਣ ਕਰਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਸ੍ਰੀ ਗਰਗ ਨੇ ਸਾਰਿਆਂ ਨੂੰ ਵੋਟਰ ਵਜੋਂ ਰਜਿਸਟਰਡ ਹੋਣ ਦੀ ਅਪੀਲ ਵੀ ਕੀਤੀ। ਉਨ੍ਹਾਂ ਨੇ ਆਪਣੇ ਸੰਬੋਧਨ ਦੀ ਸਮਾਪਤੀ ਵਿੱਚ ਨਾਗਰਿਕਾਂ ਨੂੰ ਵੋਟ ਪਾਉਣ ਅਤੇ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਸ ਉਪਰੰਤ ਸ੍ਰੀ ਗੁਰਬਖਸ਼ੀਸ਼ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ, (ਐਸਵੀਈਈਪੀ) ਨੇ ਵੋਟਰਾਂ ਨੂੰ ਆਪਣੇ ਉਮੀਦਵਾਰਾਂ ਬਾਰੇ ਹੋਰ ਜਾਣਨ ਲਈ ਵੋਟਰ ਹੈਲਪਲਾਈਨ ਐਪ ਦੀ ਵਰਤੋਂ ਕਰਨ ਅਤੇ ਇੱਕ ਸੂਚਿਤ ਵੋਟਿੰਗ ਚੋਣ ਕਰਨ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਜ਼ਿਲ੍ਹੇ, ਰਾਜ ਅਤੇ ਕੇਂਦਰ ਸਰਕਾਰ ਵੱਲੋਂ ਸਾਰੇ ਨਾਗਰਿਕਾਂ ਲਈ ਵੋਟਿੰਗ ਦੀ ਸਹੂਲਤ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਸੰਖੇਪ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਦੇ ਚੋਣ ਕਮਿਸ਼ਨ ਦੀ ਪਹਿਲਕਦਮੀ ਤਹਿਤ ਬਣਾਏ ਜਾ ਰਹੇ ਮਾਡਲ ਵੋਟਿੰਗ ਬੂਥਾਂ ਦੇ ਨਾਲ ਨਾਲ ਪਿੰਕ ਬੂਥਾਂ ਬਾਰੇ ਵੀ ਦੱਸਿਆ, ਜਿਨ੍ਹਾਂ ਦਾ ਪ੍ਰਬੰਧ ਮਹਿਲਾ ਵੋਟਰਾਂ ਨੂੰ ਬੜਾਵਾ ਦੇਣ ਲਈ ਵਿਸ਼ੇਸ਼ ਤੌਰ ’ਤੇ ਔਰਤਾਂ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਨੇ ਟੋਲ ਫ੍ਰੀ ਨੰਬਰ 1950 ਬਾਰੇ ਵੀ ਜਾਣੂ ਕਰਵਾਇਆ ਜਿਸ ਨਾਲ ਸੰਪਰਕ ਕਰ ਕੇ ਵੋਟਰ ਵੋਟਿੰਗ ਪ੍ਰਕਿਿਰਆ ਸਬੰਧੀ ਕੋਈ ਵੀ ਸਵਾਲ ਪੁੱਛ ਸਕਦੇ ਹਨ। ਅੱਗੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਸਕਸ਼ਮ ਐਪ ਬਾਰੇ ਵੀ ਦੱਸਿਆ ਜੋ ਕਿ ਵਿਸ਼ੇਸ਼ ਤੌਰ ’ਤੇ ਸੀਨੀਅਰ ਨਾਗਰਿਕਾਂ, ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ, ਗਰਭਵਤੀ ਔਰਤਾਂ ਦੀ ਸਹਾਇਤਾ ਲਈ ਤਿਆਰ ਕੀਤੀ ਗਈ ਹੈ। ਇਸ ਐਪ ਜ਼ਰੀਏ ਉਹ ਵੋਟ ਕੇਂਦਰਾਂ (ਪੋਲੰਿਗ ਬੂਥਾਂ) ਤੱਕ ਪਹੰੁਚਣ ਅਤੇ ਆਪਣਾ ਵੋਟ ਪਾਉਣ ਵਿੱਚ ਮਦਦ ਕਰਨ ਲਈ ਪਿਕ ਅੱਪ ਅਤੇ ਡਰਾਪ ਸਹੂਲਤਾਂ, ਵ੍ਹੀਲਚੇਅਰਾਂ ਅਤੇ ਵਲੰਟੀਅਰਾਂ ਦਾ ਲਾਭ ਉਠਾ ਸਕਦੇ ਹਨ।
ਸਮਾਗਮ ਦੀ ਸਮਾਪਤੀ ਮੌਕੇ ਸੀਜੀਸੀ ਦੇ ਇੰਜੀਨੀਅਰਿੰਗ ਦੇ ਵਿਿਦਆਰਥੀਆਂ ਆਯੂਸ਼ ਅਤੇ ਲਕਸ਼ੇ ਵੱਲੋਂ ਵੋਟਰ ਦੀ ਸ਼ਕਤੀ ਸੰਬੰਧੀ ਇੱਕ ਦਿਲਚਸਪ ਸਕਿੱਟ ਪੇਸ਼ ਕੀਤ ਗਈ। ਜਿਸ ਉਪਰੰਤ ਸਨਮਾਨ ਸਮਾਰੋਹ ਕੀਤਾ ਗਿਆ।ਇਸ ਸੈਸ਼ਨ ਵਿੱਚ ਮੁੱਖ ਮਹਿਮਾਨ ਨੇ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਵਾਲੇ ਮੁਕਾਬਲਿਆਂ ਦੇ ਜੇਤੂਆਂ ਨੂੰ ਮੈਡਲ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ। ਸਲੋਗਨ ਲਿਖਣ ਮੁਕਾਬਲੇ ਵਿੱਚ ਸੰਜੂ, ਮੋਨਿਕਾ ਅਤੇ ਤਨੂ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਇਨਾਮ ਜਿੱਤਿਆ ਜਦਕਿ ਪੋਸਟਰ ਰਾਈਟਿੰਗ ਮੁਕਾਬਲੇ ਵਿੱਚ ਵੰਸ਼ਿਕਾ, ਰਮਨਜੀਤ ਅਤੇ ਰੋਹਿਤ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਇਨਾਮ ਜਿੱਤਿਆ।ਅੰਤ ਵਿੱਚ ਸ਼੍ਰੀਮਤੀ ਗਗਨਦੀਪ ਕੌਰ ਭੁੱਲਰ, ਡੀਐਸਡਬਲਯੂ, ਸੀਜੀਸੀ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ ਅਤੇ ਪ੍ਰੋਗਰਾਮ ਦੀ ਸਫਲਤਾਪੂਰਵਕ ਸਮਾਪਤੀ ਕੀਤੀ।
No comments:
Post a Comment