SBP GROUP

SBP GROUP

Search This Blog

Total Pageviews

ਮੁੱਖ ਮੰਤਰੀ ਵੱਲੋਂ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

 ਮੁਕੇਰੀਆਂ, 19 ਮਾਰਚ : ਸਮਾਜ ਵਿਰੋਧੀ ਅਨਸਰਾਂ ਦਾ ਮੁਕਾਬਲਾ ਕਰਦੇ ਹੋਏ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਪੰਜਾਬ ਪੁਲਿਸ ਦੇ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ।


ਮੁੱਖ ਮੰਤਰੀ ਨੇ ਕਿਹਾ ਕਿ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਨੇ ਮੁਕੇਰੀਆਂ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਖੜ੍ਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੀੜਤ ਪਰਿਵਾਰ ਦਾ ਦੁੱਖ ਵੰਡਾਉਣ ਦੀ ਨਿਮਾਣੀ ਜਿਹੀ ਕੋਸ਼ਿਸ਼ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਪਹਿਲਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸੈਨਿਕ ਬਲਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ ਬਲਾਂ) ਦੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਪੀੜਤ ਪਰਿਵਾਰ ਦੀ ਹਰ ਮਦਦ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸਰਕਾਰ ਵੱਲੋਂ ਕੀਤਾ ਗਿਆ ਇਹ ਉਪਰਾਲਾ ਇਕ ਪਾਸੇ ਪੀੜਤ ਪਰਿਵਾਰ ਦੀ ਮਦਦ ਕਰੇਗਾ ਅਤੇ ਦੂਜੇ ਪਾਸੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰੇਗਾ।

No comments:


Wikipedia

Search results

Powered By Blogger