Tuesday, April 2, 2024

ਜ਼ਹਿਰੀਲੀ ਸ਼ਰਾਬ ਨਾਲ 21 ਲੋਕਾਂ ਦੀ ਮੌਤ ਦਾ ਮਾਮਲਾ : ਹਾਈਕੋਰਟ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਸਮੇਤ 15 ਵਿਭਾਗਾਂ ਨੂੰ ਨੋਟਿਸ ਜਾਰੀ

 ਚੰਡੀਗੜ੍ਹ, 2 ਅਪ੍ਰੈਲ : ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ 21 ਲੋਕਾਂ ਦੀ ਮੌਤ ਨਾਲ ਸਬੰਧਤ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਸਾਰੇ ਤੱਥਾਂ ਨੂੰ ਸੁਣਨ ਤੋਂ ਬਾਅਦ ਪੰਜਾਬ ਅਤੇ ਕੇਂਦਰ ਸਰਕਾਰ ਸਮੇਤ ਕੁੱਲ 15 ਵਿਭਾਗਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਵਿੱਚ ਸੰਗਰੂਰ ਜ਼ਿਲ੍ਹੇ ਦੇ ਪਿੰਡ ਚੀਮਾ ਦੇ ਐਸਐਚਓ ਤੋਂ ਲੈ ਕੇ ਪੁਲੀਸ ਅਤੇ ਆਬਕਾਰੀ ਵਿਭਾਗ ਨੂੰ ਧਿਰ ਬਣਾਇਆ ਗਿਆ ਹੈ।


ਇਸ ਦੇ ਨਾਲ ਹੀ ਅਦਾਲਤ ਨੇ ਸਾਰੇ ਵਿਭਾਗਾਂ ਨੂੰ 22 ਮਈ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਇੱਕ ਜਨਹਿਤ ਪਟੀਸ਼ਨ ਮਾਰਚ ਦੇ ਅਖੀਰਲੇ ਹਫ਼ਤੇ ਮੁਹਾਲੀ ਦੇ ਵਸਨੀਕ ਬਿਕਰਮਜੀਤ ਸਿੰਘ ਵੱਲੋਂ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਸੀ।
ਪਟੀਸ਼ਨਰ ਵੱਲੋਂ ਅਦਾਲਤ ਵਿੱਚ ਦਲੀਲ ਦਿੱਤੀ ਗਈ ਹੈ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੈ, ਪਰ ਇਸ ਦੇ ਬਾਵਜੂਦ ਜ਼ਹਿਰੀਲੀ ਸ਼ਰਾਬ ਵੇਚਣ ਦੀ ਛੂਟ ਦਿੱਤੀ ਜਾ ਰਹੀ ਹੈ। ਉਨ੍ਹਾਂ ਸੰਗਰੂਰ ਜ਼ਿਲ੍ਹੇ ਦੇ 8 ਪਿੰਡਾਂ ਵਿੱਚ ਹੋਈਆਂ ਮੌਤਾਂ ਦੇ ਅੰਕੜੇ ਵੀ ਅਦਾਲਤ ਵਿੱਚ ਰੱਖੇ ਹਨ। ਨਾਲ ਹੀ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਅਜਿਹੇ ਹਾਲਾਤ ਮੁੜ ਪੈਦਾ ਨਾ ਹੋਣ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger