ਚੰਡੀਗੜ੍ਹ, 22 ਅਪ੍ਰੈਲ : ਮਹਾਰਾਜਾ ਯਾਦਵਿੰਦਰਾ ਸਿੰਘ ਕ੍ਰਿਕਟ ਸਟੇਡੀਅਮ ਵਿੱਚ ਐਤਵਾਰ ਨੂੰ ਆਈਪੀਐਲ ਮੈਚ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਸਮਰਥਕਾਂ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ‘ਮੈਂ ਵੀ ਕੇਜਰੀਵਾਲ’ ਅਤੇ ‘ਜੇਲ੍ਹ ਦਾ ਜਵਾਬ ਵੋਟ ਨਾਲ’ ਦੇ ਨਾਅਰੇ ਲਾਏ। ‘ਆਪ’ ਸਮਰਥਕਾਂ ਨੇ ਅਰਵਿੰਦ ਕੇਜਰੀਵਾਲ ਦੀ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਿਨਾਂ ਕਿਸੇ ਘਪਲੇ ਅਤੇ ਸਬੂਤ ਦੇ ਬਾਵਜੂਦ ਗ਼ਲਤ ਤਰੀਕੇ ਨਾਲ ਗ੍ਰਿਫ਼ਤਾਰ ਕਰਕੇ ਜੇਲ੍ਹ ਵਿੱਚ ਰੱਖਿਆ ਗਿਆ ਹੈ।
ਸਮਰਥਕਾਂ ਨੇ ਅਰਵਿੰਦ ਕੇਜਰੀਵਾਲ ਦੀ ਤਸਵੀਰ ਵਾਲੀ ਪੀਲੀ ਟੀ-ਸ਼ਰਟ ਪਾਈ ਹੋਈ ਸੀ, ਜਿੱਥੇ ਉਨ੍ਹਾਂ ਨੂੰ ਸਲਾਖ਼ਾਂ ਦੇ ਪਿੱਛੇ ਦਿਖਾਇਆ ਗਿਆ ਸੀ ਅਤੇ 'ਮੈਂ ਵੀ ਕੇਜਰੀਵਾਲ' ਅਤੇ 'ਜੇਲ੍ਹ ਦਾ ਜਵਾਬ ਵੋਟ ਨਾਲ' ਦੇ ਨਾਅਰੇ ਲਗਾਏ। ਇਹ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ 'ਆਪ' ਸਮਰਥਕਾਂ ਵੱਲੋਂ ਅਨੌਖਾ ਪ੍ਰਦਰਸ਼ਨ ਸੀ। ਉਨ੍ਹਾਂ ਨੇ ਯਕੀਨੀ ਤੌਰ 'ਤੇ ਆਈਪੀਐਲ ਵੇਖਣ ਆਏ ਸਾਰੇ ਦਰਸ਼ਕਾਂ ਦਾ ਧਿਆਨ ਆਪਣੇ ਵਲ ਖਿੱਚਿਆ।
ਇਸ ਵਿਰੋਧ ਪ੍ਰਦਰਸ਼ਨ ਵਿੱਚ ਛੋਟੇ ਬੱਚਿਆਂ ਨੇ ਵੀ ਪੀਲੀਆਂ ਟੀ-ਸ਼ਰਟਾਂ ਪਾ ਕੇ ਦੇਸ਼ ਵਿੱਚ ਲੋਕਤੰਤਰ ਨੂੰ ਖ਼ਤਰੇ ਵਿੱਚ ਪਾਉਣ ਵਾਲਿਆਂ ਵਿਰੁੱਧ ਆਪਣਾ ਇਤਰਾਜ਼ ਦਰਜ ਕਰਵਾਇਆ। ਅਰਵਿੰਦ ਕੇਜਰੀਵਾਲ ਨੂੰ ਆਪਣੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਸਮਰਥਨ ਮਿਲ ਰਿਹਾ ਹੈ ਅਤੇ ਹੁਣ ਦੇਸ਼ ਦੇ ਕੋਨੇ-ਕੋਨੇ ਤੋਂ ਉਨ੍ਹਾਂ ਦੀ ਰਿਹਾਈ ਲਈ ਨਵੀਆਂ ਆਵਾਜ਼ਾਂ ਜੁੜ ਰਹੀਆਂ ਹਨ।
No comments:
Post a Comment