SBP GROUP

SBP GROUP

Search This Blog

Total Pageviews

ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਵਿਸ਼ਵ ਪੁਸਤਕ ਦਿਵਸ ਦੇ ਸਬੰਧ ਵਿੱਚ ਖੂਨਦਾਨ ਕੈਂਪ ਦਾ ਆਯੋਜਨ

ਖਰੜ 23 ਅਪ੍ਰੈਲ : ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ ਅਲਾਈਡ ਹੈਲਥ ਸਾਇੰਸਜ਼ ਵੱਲੋਂ ਵਿਸ਼ਵ ਪੁਸਤਕ ਦਿਵਸ ਦੇ ਸਬੰਧ ਵਿੱਚ ਸਮਾਜ ਵਿੱਚ ਸਾਖਰਤਾ ਅਤੇ ਸਿਹਤ ਸੰਭਾਲ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਇੱਕ ਖੂਨਦਾਨ ਕੈਂਪ ਲਗਾਇਆ ਗਿਆ। ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਵਿੱਚ ਪਰਉਪਕਾਰੀ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ।  


ਵਿਸ਼ਵ ਪੁਸਤਕ ਦਿਵਸ ਦੇ ਮੌਕੇ ’ਤੇ ਆਰਬੀਯੂ ਵਿਖੇ ਲਾਇਬ੍ਰੇਰੀਅਨ ਸਾਕਸ਼ੀ ਬਹਿਲ ਦੁਆਰਾ ਮੈਡੀਕਲ ਕਿਤਾਬਾਂ ਦੀ ਇੱਕ ਪ੍ਰਦਰਸ਼ਨੀ ਲਗਾਈ ਗਈ, ਜੋ ਸਿਹਤ ਸੰਭਾਲ ਦੇ ਖੇਤਰ ਵਿੱਚ ਪੜ੍ਹਨ ਅਤੇ ਸਿੱਖਣ ਦੀ ਮਹੱਤਤਾ ਨੂੰ ਦਰਸਾਉਂਦੀ ਹੈ। ਸ਼੍ਰੀ ਸ਼ਿਵ ਕੰਵਰ ਮਹਾਸੰਘ ਚੈਰੀਟੇਬਲ ਟਰੱਸਟ, ਪੰਚਕੂਲਾ ਅਤੇ ਪੰਜਾਬ ਰੈੱਡ ਕਰਾਸ, ਸ਼ਾਖਾ, ਚੰਡੀਗੜ੍ਹ ਅਤੇ ਸਰਕਾਰੀ ਮਲਟੀ-ਸਪੈਸ਼ਲਿਟੀ ਹਸਪਤਾਲ, ਸੈਕਟਰ 16 ਦੀ ਟ੍ਰਾਂਸਫਿਊਜ਼ਨ ਮੈਡੀਸਨ ਟੀਮ ਨੇ ਸਾਂਝੇਦਾਰੀ ਨਾਲ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਖੂਨਦਾਨ ਕੈਂਪ ਦੇ ਇੱਕ ਨੇਕ ਉਪਰਾਲੇ ਵਜੋਂ ਸੇਵਾ ਕੀਤੀ।
ਇਸ ਖੂਨਦਾਨ ਕੈਂਪ ਦਾ ਉਦਘਾਟਨ ਪ੍ਰੋ.(ਡਾ.) ਆਰ.ਸੀ. ਸੋਬਤੀ, ਪੰਜਾਬ ਯੂਨੀਵਰਸਿਟੀ ਦੇ ਸਾਬਕਾ ਵੀ.ਸੀ. , ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਉਪ-ਕੁਲਪਤੀ ਡਾ. ਪਰਵਿੰਦਰ ਸਿੰਘ ਨੇ ਕੀਤਾ ।
ਸਮਾਗਮ ਦੌਰਾਨ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਨਿੱਜੀ ਤੌਰ ’ਤੇ ਖੂਨਦਾਨ ਕਰਕੇ ਇੱਕ ਮਿਸਾਲੀ ਉਦਮ ਕਾਇਮ ਕੀਤਾ।
ਡਾ ਪੰਕਜ ਕੌਲ, ਡੀਨ ਯੂਨੀਵਰਸਿਟੀ ਸਕੂਲ ਆਫ ਅਲਾਈਡ ਹੈਲਥ ਸਾਇੰਸਿਜ਼ ਨੇ ਵਿਦਿਆਰਥੀਆਂ ਅਤੇ ਫੈਕਲਟੀ ਦੋਵਾਂ ਦੇ ਭਰਵੇਂ ਹੁੰਗਾਰੇ ਲਈ ਧੰਨਵਾਦ ਪ੍ਰਗਟ ਕੀਤਾ, ਜਿਸ ਵਿੱਚ 53 ਤੋਂ ਵੱਧ ਵਿਅਕਤੀਆਂ ਨੇ ਖੂਨਦਾਨ ਕਰਕੇ ਇਸ ਮਾਨਵਤਾਵਾਦੀ ਕਾਰਜ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕੀਤਾ। ਇਸ ਮੌਕੇ ਆਰਬੀਯੂ ਦੇ ਰਜਿਸਟਰਾਰ, ਪ੍ਰੋ. (ਡਾ.) ਦਿਨੇਸ਼ ਸ਼ਰਮਾ ਨੇ ਵੀ ਖੂਨਦਾਨ ਕਰਕੇ ਖੂਨਦਾਨ ਕੈਂਪ ਵਿੱਚ ਯੋਗਦਾਨ ਪਾਇਆ।
ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸਮਾਗਮ ਵਿੱਚ ਪ੍ਰੋ. ਐਸ. ਕੋਲੀ ਅਤੇ ਪ੍ਰੋ. ਲਲਿਤ ਕੇ ਗੁਪਤਾ ਅਤੇ ਹੋਰ ਸੀਨਂਅਰ ਅਧਿਕਾਰੀ  ਵੀ ਹਾਜਰ ਸਨ।

No comments:


Wikipedia

Search results

Powered By Blogger