ਚੰਡੀਗੜ੍ਹ, 1 ਅਪ੍ਰੈਲ : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਕਾਂਡ ਵਿੱਚ ਜੁਡੀਸ਼ੀਅਲ ਰਿਮਾਂਡ ’ਤੇ ਭੇਜੇ ਜਾਣ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਵਿੱਚ ਕੋਈ ਵੀ ਕਾਨੂੰਨ ਅਤੇ ਸੰਵਿਧਾਨ ਤੋਂ ਉਪਰ ਨਹੀਂ ਹੈ। ਦੇਸ਼ ਵਿੱਚ ਮੋਦੀ ਜੀ ਦੀ ਅਗਵਾਈ ਵਾਲੀ ਸਰਕਾਰ ਨੇ ਭ੍ਰਿਸ਼ਟਾਚਾਰ 'ਤੇ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਕੰਮ ਕੀਤਾ ਹੈ। ਦਿੱਲੀ, ਪੰਜਾਬ ਅਤੇ ਤੇਲੰਗਾਨਾ ਵਿੱਚ ਸ਼ਰਾਬ ਘੁਟਾਲੇ ਵਿੱਚ ਗਠਜੋੜ ਬਣਾ ਕੇ ਭ੍ਰਿਸ਼ਟਾਚਾਰ ਦੀ ਕਾਲੀ ਖੇਡ ਕਿਵੇਂ ਖੇਡੀ ਗਈ, ਇਸ ਦੀ ਸੱਚਾਈ ਸਭ ਦੇ ਸਾਹਮਣੇ ਆਉਣੀ ਚਾਹੀਦੀ ਹੈ।
ਚੁੱਘ ਨੇ ਕਿਹਾ ਕਿ ਭਾਰਤ ਦੀ ਅਦਾਲਤੀ ਪ੍ਰਣਾਲੀ ਦੁਨੀਆਂ ਵਿੱਚ ਇੱਕ ਮਿਸਾਲ ਹੈ। ਜਾਂਚ ਏਜੰਸੀਆਂ ਆਪਣਾ ਕੰਮ ਸੁਤੰਤਰ ਅਤੇ ਨਿਰਪੱਖਤਾ ਨਾਲ ਕਰ ਰਹੀਆਂ ਹਨ। ਪਰ ਕਾਂਗਰਸ ਅਤੇ ਉਸਦੇ ਸਹਿਯੋਗੀਆਂ ਨੇ ਦੇਸ਼ ਵਿੱਚ ਭ੍ਰਿਸ਼ਟਾਚਾਰ ਕੀਤਾ ਹੈ, ਉਨ੍ਹਾਂ ਨੂੰ ਜਾਂਚ ਦਾ ਸਾਹਮਣਾ ਕਰਨਾ ਪਵੇਗਾ।
ਤਰੁਣ ਚੁੱਘ ਨੇ ਟੀਐਮਸੀ ਆਗੂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਕੀਤੀ ਜਾਤੀਵਾਦੀ ਟਿੱਪਣੀ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਹ ਵਿਰੋਧੀ ਨੇਤਾਵਾਂ ਦੇ ਮਾਨਸਿਕ ਦੀਵਾਲੀਏਪਣ ਦੀ ਮਿਸਾਲ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਬਾਰੇ ਅਪਸ਼ਬਦ ਬੋਲਣਾ ਅਤੇ ਟਿੱਪਣੀ ਕਰਨਾ ਵਿਰੋਧੀ ਧਿਰ ਦਾ ਫੈਸ਼ਨ ਬਣ ਗਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਜੀ ਨੇ ਦੇਸ਼ ਦਾ ਮਾਣ ਪੂਰੀ ਦੁਨੀਆ ਵਿੱਚ ਸਥਾਪਿਤ ਕੀਤਾ ਹੈ। ਅੱਜ ਭਾਰਤ ਨੂੰ ਵਿਸ਼ਵ ਵਿੱਚ ਇੱਕ ਮੋਹਰੀ ਦੇਸ਼ ਦੀ ਭੂਮਿਕਾ ਵਿੱਚ ਰੱਖਿਆ ਗਿਆ ਹੈ। ਇਸ ਤਰ੍ਹਾਂ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੋ ਕਿ ਇੱਕ ਯੁਗ ਪੁਰਸ਼ ਹਨ, 'ਤੇ ਟਿੱਪਣੀ ਕਰਨਾ 140 ਕਰੋੜ ਦੇਸ਼ ਵਾਸੀਆਂ ਦਾ ਅਪਮਾਨ ਕਰਨ ਦੇ ਬਰਾਬਰ ਹੈ।
No comments:
Post a Comment