ਚੰਡੀਗੜ੍ਹ, 16 ਅਪ੍ਰੈਲ, : ਹਰਿਆਣਾ ਦੇ ਰੋਹਤਕ 'ਚ ਅੱਜ ਮੰਗਲਵਾਰ ਨੂੰ ਬਦਮਾਸ਼ਾਂ ਨੇ ਦਿਨ ਦਿਹਾੜੇ ਦੋ ਲੋਕਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀਆਂ ਨੂੰ ਇਲਾਜ ਲਈ ਪੀ.ਜੀ.ਆਈ. ਦਾਖਲ ਕਰਵਾਇਆ ਗਿਆ ਹੈ।ਇਹ ਘਟਨਾ ਮਹਿਮ ਦੇ ਭਿਵਾਨੀ ਸਟੈਂਡ 'ਤੇ ਵਾਪਰੀ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।
No comments:
Post a Comment