ਖਰੜ, ਗੁਰਜਿੰਦਰ ਸਿੰਘ 25 ਮਈ : ਰਿਆਤ ਬਾਹਰਾ ਯੂਨੀਵਰਸਿਟੀ ਦੇ ਲਾਈਫ ਸਾਇੰਸਜ਼ ਵਿਭਾਗ ਵੱਲੋਂ ਐਲੂਮਨੀ ਮੀਟ-2024 ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਸਾਬਕਾ ਵਿਦਿਆਰਥੀਆਂ ਨੇ ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਆਪਣੀਆਂ ਸਫਲਤਾ ਦੀਆਂ ਕਹਾਣੀਆਂ ਅਤੇ ਆਪਣੇ ਤਜ਼ਰਬਿਆਂ ਨੂੰ ਸਾਂਝਾ ਕੀਤਾ।
ਇਸ ਮੌਕੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਸਾਰੀਆਂ ਚੁਣੌਤੀਆਂ ’ਤੇ ਕਾਬੂ ਪਾ ਕੇ ਜੀਵਨ ਵਿੱਚ ਸਫ਼ਲਤਾ ਦਾ ਮੰਤਰ ਸਾਂਝਾ ਕੀਤਾ। ਉਹਨਾਂ ਸਾਬਕਾ ਵਿਦਿਆਰਥੀਆਂ ਨੂੰ ਉਹਨਾਂ ਦੇ ਪੇਸ਼ੇਵਰ ਜੀਵਨ ਵਿੱਚ ਯੋਗਦਾਨ ਲਈ ਪ੍ਰਸ਼ੰਸਾ ਪੱਤਰ ਵੀ ਪ੍ਰਦਾਨ ਕੀਤੇ।ਵਾਈਸ-ਚਾਂਸਲਰ ਡਾ: ਪਰਵਿੰਦਰ ਸਿੰਘ ਨੇ ਸਾਬਕਾ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਨਵੀਨਤਮ ਵਿਕਾਸ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਮਿਹਨਤ ਅਤੇ ਲਗਨ ਇੱਕ ਸਫਲ ਕੈਰੀਅਰ ਬਣਾਉਣ ਲਈ ਮੁੱਖ ਕਾਰਕ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਬਕਾ ਵਿਦਿਆਰਥੀਆਂ ਨੂੰ ਆਪਣੇ ਅਲਮਾ ਮੇਟਰ ਦੇ ਵਾਧੇ ਅਤੇ ਵਿਕਾਸ ਲਈ ਯੋਗਦਾਨ ਪਾਉਣਾ ਚਾਹੀਦਾ ਹੈ।
ਡੀਨ, ਵਿਦਿਆਰਥੀ ਭਲਾਈ ਡਾ: ਸਿਮਰਜੀਤ ਕੌਰ ਨੇ ਪਤਵੰਤਿਆਂ ਦਾ ਸਵਾਗਤ ਕਰਦਿਆਂ ਰਿਆਤ ਬਾਹਰਾ ਯੂਨੀਵਰਸਿਟੀ ਦੀ ਅਲੂਮਨੀ ਐਸੋਸੀਏਸ਼ਨ ਦੇ ਮਿਸ਼ਨ ਅਤੇ ਉਦੇਸ਼ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਸਾਡੇ ਸਾਬਕਾ ਵਿਦਿਆਰਥੀ ਉੱਦਮਤਾ, ਖੋਜ, ਅਕਾਦਮਿਕਤਾ ਅਤੇ ਉੱਚ ਸਿੱਖਿਆ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੇ ਹਨ।
ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ ਸਤੀਸ਼ ਕੁਮਾਰ ਬਾਂਸਲ, ਡਾ: ਮਨੋਜ ਬਾਲੀ, ਡਾ: ਪੁਲਕਸ, ਪਰਮਿੰਦਰ ਰੂਬਲ, ਡਾ: ਐਮ.ਐਸ. ਮਹਿਤਾ, ਮੇਜਰ ਏ.ਐਸ. ਚਾਹਲ ਆਦਿ ਹਾਜ਼ਰ ਸਨ।
No comments:
Post a Comment