SBP GROUP

SBP GROUP

Search This Blog

Total Pageviews

‘ਆਪ’ ਨੇ ਬਠਿੰਡਾ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਫ਼ਿਰੋਜ਼ਪੁਰ 'ਚ 'ਭਾਜਪਾ ਨੂੰ ਦਿੱਤਾ ਵੱਡਾ ਝਟਕਾ

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਹੋ ਗਈ ਹੈ ਖ਼ਤਮ, ਨਫਰਤ ਦੀ ਰਾਜਨੀਤੀ ਕਰਨ ਵਾਲੀ ਭਾਜਪਾ ਦਾ ਪੰਜਾਬ ਵਿੱਚ ਕੋਈ ਵੀ ਮੌਕਾ ਨਹੀਂ : ਭਗਵੰਤ ਮਾਨ

 ਚੰਡੀਗੜ੍ਹ, 21 ਮਈ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਫ਼ਿਰੋਜ਼ਪੁਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਮੰਗਲਵਾਰ ਨੂੰ ਭਾਜਪਾ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ 'ਆਪ' 'ਚ ਸ਼ਾਮਲ ਹੋ ਗਏ। ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਫ਼ਿਰੋਜ਼ਪੁਰ ਲੋਕ ਸਭਾ ਹਲਕੇ 'ਚ ਪਾਰਟੀ ਨੂੰ ਵੱਡਾ ਹੁਲਾਰਾ ਮਿਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਵੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਛੱਡ ਕੇ 'ਆਪ' 'ਚ ਸ਼ਾਮਲ ਹੋ ਗਏ, ਜਿਸ ਨਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸੱਤਾਧਾਰੀ ਪਾਰਟੀ (ਆਪ) ਨੂੰ ਹੋਰ ਮਜ਼ਬੂਤੀ ਮਿਲੀ ਹੈ।


ਭਾਜਪਾ ਦੇ 2 ਵਾਰ (2002 ਅਤੇ 2007 ਵਿਚ) ਵਿਧਾਇਕ ਰਹੇ ਸੁਖਪਾਲ ਸਿੰਘ ਨੰਨੂ 2021 ਵਿਚ ਕਿਸਾਨ ਅੰਦੋਲਨ ਦੌਰਾਨ ਭਾਜਪਾ ਛੱਡ ਗਏ ਸਨ। ਉਸ ਸਮੇਂ ਉਨ੍ਹਾਂ ਕਿਹਾ ਸੀ ਕਿ ਭਾਜਪਾ ਦੇ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ ਅਤੇ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਬਹੁਤ ਨਿਰਾਸ਼ ਕੀਤਾ ਹੈ। ‘ਆਪ’ਵਿੱਚ ਸ਼ਾਮਲ ਹੋਣ ਮਗਰੋਂ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨ ਪੱਖੀ ਸਰਕਾਰ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਖੇਤੀ ਸੈਕਟਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ, ਕਿਸਾਨਾਂ ਨੂੰ ਦਿਨ ਦੇ ਸਮੇਂ ਨਹਿਰੀ ਪਾਣੀ ਅਤੇ ਲੋੜੀਂਦੀ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਕਿਸਾਨਾਂ ਵੱਲ ਵੀ ਪਹਿਲੀ ਵਾਰ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ।

ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਛੱਡ ਕੇ 'ਆਪ' 'ਚ ਸ਼ਾਮਲ ਹੋਏ ਦਰਸ਼ਨ ਸਿੰਘ ਕੋਟਫੱਤਾ, ਸੇਵਾਮੁਕਤ ਸਰਕਾਰੀ ਕਰਮਚਾਰੀ ਹਨ, ਉਹ 2012 ਵਿੱਚ ਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਦੇ ਵਿਧਾਇਕ ਰਹੇ ਚੁੱਕੇ ਹਨ। ਉਨ੍ਹਾਂ ਨੇ 2022 ਵਿੱਚ ਭੁੱਚੋ ਮੰਡੀ (ਐਸਸੀ) ਹਲਕੇ ਤੋਂ ਪੰਜਾਬ ਵਿਧਾਨ ਸਭਾ ਚੋਣ ਵੀ ਲੜੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰਤ ਤੌਰ 'ਤੇ ਦੋਵਾਂ ਆਗੂਆਂ ਨੂੰ 'ਆਪ' 'ਚ ਸ਼ਾਮਲ ਕਰਦਿਆਂ ਕਿਹਾ ਕਿ ਹਰ ਪੰਜਾਬ ਪੱਖੀ ਆਵਾਜ਼ ਦਾ ਆਮ ਆਦਮੀ ਪਾਰਟੀ 'ਚ ਸਵਾਗਤ ਹੈ।

ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਖ਼ਤਮ ਹੋ ਚੁੱਕੀ ਹੈ। ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਤੋਂ ਵਿਸ਼ਵਾਸ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ, ਕਿਉਂਕਿ ਹੁਣ ਬਾਦਲ ਦਲ ਭ੍ਰਿਸ਼ਟ ਅਤੇ ਸਵਾਰਥੀ ਲੋਕਾਂ ਨਾਲ ਭਰਿਆ ਹੋਇਆ ਹੈ। ਭਾਜਪਾ 'ਤੇ ਹਮਲਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨਫਰਤ ਅਤੇ ਧਰੁਵੀਕਰਨ ਦੀ ਰਾਜਨੀਤੀ ਕਰਦੀ ਹੈ। ਉਨ੍ਹਾਂ ਲਈ ਪੰਜਾਬ ਵਿੱਚ ਕੋਈ ਮੌਕਾ ਨਹੀਂ ਹੈ, ਪੰਜਾਬੀ ਆਪਣੇ ਭਾਈਚਾਰੇ ਲਈ ਜਾਣੇ ਜਾਂਦੇ ਹਨ, ਅਸੀਂ ਕਦੇ ਵੀ ਕਿਸੇ ਨਾਲ ਕਿਸੇ ਵੀ ਤਰ੍ਹਾਂ ਦੀ ਨਫ਼ਰਤ ਨੂੰ ਬਰਦਾਸ਼ਤ ਨਹੀਂ ਕਰਾਂਗੇ।  ਮਾਨ ਨੇ ਕਿਹਾ ਕਿ ‘ਆਪ’ਕੰਮ ਦੀ ਰਾਜਨੀਤੀ ਕਰਦੀ ਹੈ, ਅਸੀਂ ਆਪਣੇ ਦੋ ਸਾਲਾਂ ਦੇ ਕੰਮ ਦੇ ਨਾਂ ‘ਤੇ ਵੋਟਾਂ ਮੰਗ ਰਹੇ ਹਾਂ। ਹਰ ਰੋਜ਼ ਵੱਧ ਤੋਂ ਵੱਧ ਲੋਕ ‘ਆਪ’ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ‘ਹਰ ਪੰਜਾਬ ਪੱਖੀ ਆਵਾਜ਼ ਦਾ ਆਪ’ਵਿੱਚ ਸਵਾਗਤ ਹੈ।


No comments:


Wikipedia

Search results

Powered By Blogger