ਕਿਹਾ- ਇਸ ਵਾਰ ਝੂਠ ਬੋਲਣ ਵਾਲਿਆਂ ਨੂੰ ਆਪਣੀ ਵੋਟ ਨਾਲ ਸਬਕ ਸਿਖਾਓ
ਲੁਧਿਆਣਾ,30 ਸਈ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਲੁਧਿਆਣਾ 'ਚ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੱਢਿਆ। ਰੋਡ ਸ਼ੋਅ ਵਿੱਚ ਹਲਕਾ ਵਿਧਾਇਕ ਕੁਲਵੰਤ ਸਿੰਘ ਸਿੱਧੂ, ਮਦਨ ਲਾਲ ਬੱਗਾ,ਬੀਬੀ ਰਜਿੰਦਰਪਾਲ ਕੌਰ ਛੀਨਾ, ਚੇਅਰਮੈਨ ਮਾਰਕਫੈਡ ਅਮਨਦੀਪ ਸਿੰਘ ਮੋਹੀ, ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ, ਲੋਕਸਭਾ ਇੰਚਾਰਜ ਡਾ. ਦੀਪਕ ਬਾਂਸਲ ਮੌਜੂਦ ਸਨ।
ਸੰਜੇ ਸਿੰਘ ਨੇ ਕੇਂਦਰ ਸਰਕਾਰ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਮੋਦੀ ਸਰਕਾਰ ਝੂਠ ਦਾ ਪੁਲੰਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਪਣੇ ਪਿਛਲੇ 10 ਸਾਲਾਂ ਦੇ ਰਾਜ ਵਿੱਚ ਇਕ ਵੀ ਵਾਅਦੇ ਉੱਤੇ ਖਰੀ ਨਹੀਂ ਉਤਰੀ। ਫਿਰ ਚਾਹੇ ਉਹ ਐਮਐਸਪੀ ਦੀ ਗੱਲ ਹੋਵੇ ਜਾਂ ਆਮਦਨੀ ਦੁੱਗਣੀ ਦੀ ਹੋਵੇ ਸਭ ਝੂਠ ਨਿਕਲਿਆ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਿਸਾਨ ਅੰਦੋਲਨ ਦੌਰਾਨ ਹੋਈਆਂ 750 ਸਹਦਤਾਂ ਦਾ ਬਦਲਾ ਆਪਣੀਆਂ ਵੋਟਾਂ ਨਾਲ ਲੈਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਝੂਠ ਬੋਲਣ ਵਾਲਿਆਂ ਨੂੰ ਆਪਣੀ ਵੋਟ ਨਾਲ ਸਬਕ ਸਿਖਾਓ। 1 ਜੂਨ ਨੂੰ "ਝਾੜੂ" ਦਾ ਬਟਨ ਦਬਾ ਕੇ ਅਸ਼ੋਕ ਪਰਾਸ਼ਰ ਪੱਪੀ ਨੂੰ ਰਿਕਾਰਡ ਵੋਟਾਂ ਨਾਲ ਜਿੱਤਾ ਕੇ ਸੰਸਦ ਭੇਜੋ। ਉਹ ਸੰਸਦ ਵਿੱਚ ਤੁਹਾਡੀ ਅਵਾਜ਼ ਬੁਲੰਦ ਕਰਨਗੇ।
ਦਿੱਲੀ ਵਿਧਾਨ ਸਭਾ ਦੇ ਸਪੀਕਰ ਨਿਵਾਸ ਗੋਇਲ ਨੇ ਕਿਹਾ ਕਿ ਲੋਕਾਂ ਦੇ ਉਤਸਾਹ ਅਤੇ ਸਮਰਥਨ ਤੋਂ ਪਤਾ ਲਗਦਾ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਲੋਕ ਪੱਖੀ ਕੰਮਾਂ ਤੋਂ ਖੁਸ਼ ਹਨ। ਲੋਕ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਦੀਆਂ ਚੋਣਾਂ ਵਿੱਚ ਵੋਟਾਂ ਪਾਉਣ ਲਈ ਉਤਾਵਲੇ ਹਨ।
ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੇ ਲੁਧਿਆਣਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਰੋਡ ਸ਼ੋਅ 'ਚ ਲੋਕਾਂ ਦੀ ਭਾਰੀ ਭੀੜ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਤੋਂ ਸੰਤੁਸ਼ਟ ਹਨ ਅਤੇ ਅਸੀਂ ਇਹ ਚੋਣ 13-0 ਨਾਲ ਜਿਤਣ ਜਾ ਰਹੇ ਹਾਂ।
No comments:
Post a Comment