ਰੂਪਨਗਰ ,ਗੁਰਜਿੰਦਰ ਸਿੰਘ 18 ਮਈ : ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦਸਵੀਂ ਅਤੇ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਜਿਲ੍ਹਾ ਪੱਧਰ ਅਤੇ ਸਕੂਲ ਪੱਧਰ 'ਤੇ ਪਹਿਲੇ ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ (ਆਈ.ਏ. ਐਸ.) ਅਤੇ ਸਾਹਾਇਕ ਕਮਿਸ਼ਨਰ ਸ੍ਰੀ ਅਰਵਿੰਦਰ ਪਾਲ ਸਿੰਘ ਸੋਮਲ ਨੇ ਅੱਵਲ ਆਉਣ ਵਾਲੇ ਬੱਚਿਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਮਾਰਗ ਦਰਸ਼ਨ ਕੀਤਾ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿਚ ਕਿਸੇ ਵੀ ਤਰ੍ਹਾਂ ਦੀਆਂ ਔਕੜਾਂ ਨਾਲ ਸਾਹਮਣਾ ਕਰਨ ਲਈ ਹੌਂਸਲਾ ਦਿੱਤਾ ਅਤੇ ਆਪਣੇ ਜਿੰਦਗੀ ਵਿੱਚ ਕਾਮਯਾਬ ਹੋਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀ ਬਲਜੀਤ ਸਿੰਘ ਅੱਤਰੀ ਨੇ ਦੱਸਿਆ ਕਿ ਕਮਰਸ ਗਰੁੱਪ ਦੀ ਮੰਸ਼ਿਕਾ ਜੈਨ (ਜਿਲਾ ਪੱਧਰ ਤੇ ਪਹਿਲਾ, ਪ੍ਰਭਨੂਰ ਕੌਰ ਦੂਜਾ ਅਤੇ ਮਹਿਤਾਬ ਸਿੰਘ ਤੀਜਾ ਸਥਾਨ ਹਾਸਿਲ ਕੀਤਾ। ਨੋਨ-ਮੈਡੀਕਲ ਵਿੱਚੋਂ ਸੇਜ਼ਲ (ਜ਼ਿਲ੍ਹਾ ਪੱਧਰ ਤੇ ਪਹਿਲਾ) ਰਵਨੀਤ ਕੌਰ ਦੂਜਾ ਅਤੇ ਤਰੁਣ ਮਹਿੰਦਰਾ ਨੇ ਤੀਜਾ ਸਥਾਨ ਹਾਸਲ ਕੀਤਾ, ਮੈਡੀਕਲ ਗਰੁੱਪ ਵਿੱਚੋਂ ਸੁਖਬੀਰ ਕੌਰ ਪਹਿਲਾ, ਜਸਰਾਜ ਸਿੰਘ ਦੂਜਾ ਅਤੇ ਜਸਕਰਨ ਮਥਾਨ ਨੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਪ੍ਰਕਾਰ ਦਸਵੀਂ ਜਮਾਤ ਵਿੱਚੋਂ ਵੀ ਮੰਨਤ ਸ਼ਰਧਾ ਪਹਿਲਾ, ਆਯੂਸ਼ ਬੋਹਰਾ ਦੂਜਾ ਅਤੇ ਅਰਸ਼ਨੂਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸ੍ਰੀ ਅਰਵਿੰਦਰ ਪਾਲ ਸਿੰਘ ਸੋਮਲ ਨੇ ਵੀ ਉੱਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
ਇਸ ਦੌਰਾਨ ਸਕੂਲ ਪ੍ਰਿੰਸੀਪਲ ਨੇ ਡਿਪਟੀ ਕਮਿਸ਼ਨਰ ਅਤੇ ਸਹਾਇਰ ਕਮਿਸ਼ਨਰ ਧੰਨਵਾਦ ਕੀਤਾ ਕਿ ਉਨ੍ਹਾ ਨੇ ਆਪਣੇ ਕੀਮਤੀ ਸਮੇਂ ਵਿੱਚੋਂ ਸਮਾਂ ਕੱਢ ਕੇ ਵਿਦਿਅਰਥੀਆਂ ਦੇ ਸੁਨਹਿਰੇ ਭਵਿੱਖ ਲਈ ਉਨ੍ਹਾਂ ਦਾ ਮਾਰਗ ਦਰਸ਼ਨ ਕੀਤਾ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਉੱਚੀਆਂ ਪਦਵੀਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ।
No comments:
Post a Comment