SBP GROUP

SBP GROUP

Search This Blog

Total Pageviews

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

 ਅੰਮ੍ਰਿਤਸਰ, 17 ਮਈ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਦੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।


ਅਰਵਿੰਦ ਕੇਜਰੀਵਾਲ ਜਿਨ੍ਹਾਂ ਨੂੰ ਆਪਣੀਆਂ ਹੋਰ ਚੋਣ ਪ੍ਰਚਾਰ ਪ੍ਰਤੀਬੱਧਤਾਵਾਂ ਕਾਰਨ ਆਪਣਾ ਪੰਜਾਬ ਦਾ ਦੌਰਾ ਛੋਟਾ ਕਰਨਾ ਪਿਆ, ਨੇ ਸਮਾਂ ਕੱਢ ਕੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਅਰਦਾਸ ਕੀਤੀ। ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਅੰਮ੍ਰਿਤਸਰ ਤੋਂ ਲੋਕ-ਸਭਾ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।

ਬੀਤੇ ਕੱਲ੍ਹ 'ਆਪ' ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ ਸੀ, ਜਿੱਥੇ ਉਨ੍ਹਾਂ ਪ੍ਰਮਾਤਮਾ ਅੱਗੇ ਪੰਜਾਬ ਦੀ ਸ਼ਾਂਤੀ ਅਤੇ ਸਾਡੇ ਦੇਸ਼ ਨੂੰ ਮੁੜ ਸਹੀ ਰਸਤੇ 'ਤੇ ਲਿਆਉਣ ਦੀ ਅਰਦਾਸ ਕੀਤੀ। ਉਨ੍ਹਾਂ ਨਾਲ ਵੱਡੀ ਗਿਣਤੀ 'ਚ 'ਆਪ' ਸਮਰਥਕ ਵੀ ਮੌਜੂਦ ਸਨ।


No comments:


Wikipedia

Search results

Powered By Blogger