ਲੋਕਤੰਤਰ ਦੀ ਮਜ਼ਬੂਤੀ ਦੇ ਨਾਲ-ਨਾਲ ਵਾਤਾਵਰਣ ਦੀ ਸ਼ੁੱਧਤਾ ਸਾਡਾ ਪਹਿਲਾ ਫਰਜ਼: ਜ਼ਿਲ੍ਹਾ ਨੋਡਲ ਅਫਸਰ ਸਵੀਪ
ਐਸ.ਏ.ਐਸ.ਨਗਰ, 21 ਮਈ : ਭਾਰਤ ਦੇ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮੌਸਮ ਦੇ ਬਦਲਦੇ ਮਿਜ਼ਾਜ਼ ਮੁਤਾਬਕ ਸਤਰੰਗੀ ਪੀਗ ਤਰ੍ਹਾਂ ਰੰਗੀਆਂ ਸਵੀਪ ਗਤੀਵਿਧੀਆਂ ਨਾਲ ਆਮ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ 80 ਫ਼ੀਸਦੀ ਤੋਂ ਵਧੇਰੇ ਵੋਟਾਂ ਦਾ ਭੁਗਤਾਨ ਕੀਤਾ ਜਾ ਸਕੇ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਕੀਤੇ ਜਾਣ ਵਾਲੇ ਕਾਰਜ ਨੂੰ ਇੱਕ ਨੰਬਰ ਤੇ ਲਿਜਾਇਆ ਜਾ ਸਕੇ।
ਇਨ੍ਹਾਂ ਕਾਰਜਾਂ ਨੂੰ ਨੇਪਰੇ ਚਾੜਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਮਾਨਵ ਮੰਗਲ ਸਕੂਲ ਫੇਸ-10 ਵੱਲੋਂ ਨਵੀ ਪਹਿਲ ਕੀਤੀ ਗਈ, ਜਿਸ ਤਹਿਤ ਵਿਦਿਆਰਥੀਆ ਦੇ ਮਾਪਿਆਂ ਨੂੰ 1 ਜੂਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਜਾਂਦੀ ਹੈ ਅਤੇ ਨਾਲ ਹੀ ਵਾਤਾਵਰਣ ਦੀ ਸ਼ੁੱਧਤਾ ਲਈ ਸਕੂਲ ਦੇ ਵਿਹੜੇ ਵਿੱਚ ਜਾਂ ਆਪਣੇ ਘਰ ਇੱਕ ਰੁੱਖ ਜਾਂ ਗਮਲੇ ਵਿੱਚ ਪੌਦਾ ਲਗਾਉਣ ਲਈ ਕਿਹਾ ਜਾਂਦਾ ਹੈ।
ਅੱਜ ਇਸ ਲੜੀ ਤਹਿਤ ਜ਼ਿਲ੍ਹਾ ਨੋਡਲ ਅਫਸਰ ਸਵੀਪ ਗੁਰਬਖਸੀਸ਼ ਸਿੰਘ ਅੰਟਾਲ ਅਤੇ ਜ਼ਿਲ੍ਹਾ ਗੁਡ ਗਵਰਨਸ ਫੈਲੋ ਵਿਜੇ ਲਕਸ਼ਮੀ ਯਾਦਵ ਵੱਲੋਂ ਇਸ ਮੁਹਿੰਮ ਦੀ ਸਕੂਲ ਤੋਂ ਸੁਰੁਆਤ ਕੀਤੀ ਗਈ, ਜਿਥੇ ਸਕੂਲ ਦੇ ਪ੍ਰਿੰਸੀਪਲ ਕਵਿਤਾ ਮਲਿਕ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਪੌਦੇ ਦੇ ਕੇ ਸਨਮਾਨਤ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਕਿ ਸਕੂਲ ਦੇ ਸਾਰੇ ਵਿਦਿਆਰਥੀਆ ਦੇ ਮਾਪੇ ਅਤੇ ਅਧਿਆਪਕਾਂ ਦੀ ਵੋਟ ਯਕੀਨੀ ਬਣਾਈ ਜਾਵੇਗੀ ਅਤੇ ਸਕੂਲ ਦੇ ਵੋਟਰ ਸਾਖਰਤਾ ਕਲਬ ਦੇ ਵਿਦਿਆਥੀ ਵੱਲੋਂ ਮਤਦਾਨ ਵਾਲੇ ਦਿਨ ਵੋਟਾਂ ਪਾਉਣ ਲਈ ਬਜ਼ੁਰਗਾਂ ਅਤੇ ਦਿਵਿਆਂਗ ਜਨ ਵੋਟਰਾਂ ਦੀ ਸਹਾਇਤਾ ਲਈ ਢੁਕਵੇਂ ਪ੍ਰਬੰਧ ਕਰ ਲਏ ਗਏ ਹਨ ਅਤੇ ਹੀਟ ਵੇਵ ਨੂੰ ਦੇਖਦੇ ਹੋਏ ਸਕੂਲ ਵਿੱਚ ਬਣਨ ਵਾਲੇ ਬੂਥ ਨੰ. 192, 193 ਵਿੱਚ ਪੀਣ ਵਾਲੇ ਮਿੱਠੇ ਪਾਣੀ ਆਦਿ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ।
ਇਸ ਮੌਕੇ ਉੱਘੇ ਚਿੱਤਰਕਾਰ ਗੁਰਪ੍ਰੀਤ ਸਿੰਘ ਨਾਮਧਾਰੀ, ਸਵੀਪ ਕੋਰ ਟੀਮ ਦੇ ਮੈਂਬਰ ਨੀਤੂ ਗੁਪਤਾ, ਸ਼ਿਫਾਲੀ ਮਹਿਤਾ, ਬੀ.ਐਲ.ਓ. ਬਲਵਿੰਦਰ ਸਿੰਘ ਅਤੇ ਰਾਜ ਕੁਮਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜ਼ਿਲ੍ਹਾ ਨੋਡਲ ਅਫਸਰ ਸਵੀਪ ਗੁਰਬਖਸੀਸ਼ ਸਿੰਘ ਅੰਟਾਲ ਵੱਲੋਂ ਸਮੂਹ ਸ਼ਹਿਰੀਆਂ ਨੂੰ ਅਪੀਲ ਕੀਤੀ ਗਈ ਕਿ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਮਸਕਟ ਸ਼ੇਰਾਂ ਵਾਂਗ ਸ਼ੇਰ ਦਿਲ ਬਣ ਕੇ ਵੋਟਾਂ ਪਾਈਏ ਤੇ ਨਾਲ ਹੀ ਨਾਲ ਵਾਤਾਵਰਨ ਦੀ ਸ਼ੁੱਧਤਾ ਲਈ ਇੱਕ-ਇੱਕ ਰੁੱਖ ਜ਼ਰੂਰ ਲਾਈਏ।
No comments:
Post a Comment