SBP GROUP

SBP GROUP

Search This Blog

Total Pageviews

“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ ਚੋਣ ਰਿਹਰਸਲ ਦੌਰਾਨ ਚੋਣ ਅਮਲੇ ਵਲੋਂ ਪੌਦੇ ਲਗਾਏ ਗਏ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ 'ਸਾਡੀ ਸੋਚ ਹਰੀ-ਭਰੀ ਵੋਟ'  ਦੇ ਸਲੋਗਨ ਤਹਿਤ ਚੋਣ ਅਮਲੇ ਦੀ ਦੂਜੀ ਰਿਹਸਲ ਮੌਕੇ ਆਲਮੀ ਤਪਸ਼ ਨੂੰ ਘੱਟ ਕਰਨ ਅਤੇ ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਸਥਾਨਕ ਸਕੂਲ ਆਫ ਐਮੀਨੈਂਸ 3 ਬੀ 1 ਵਿੱਚ ਪੌਦੇ ਲਗਾਏ ਗਏ।     


     ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਵੱਲੋਂ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਾਂ ਦੇ ਨਾਲ-ਨਾਲ ਚੋਣ ਅਮਲੇ ਨੂੰ ਵੋਟ ਪਾਉਣ ਅਤੇ ਰੁੱਖ ਲਗਾਉਣ ਦੀ ਸਹੁੰ ਚੁਕਵਾਈ ਗਈ। ਸਹਾਇਕ ਰਿਟਰਨਿੰਗ ਅਫ਼ਸਰ-ਕਮ-ਸਬ ਡਵੀਜ਼ਨਲ ਮੈਜਿਸਟ੍ਰੇਟ ਦੀਪਾਂਕਰ ਗੁਪਤਾ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਵਾਰ ਵੋਟ ਦੇ ਨਾਲ ਨਾਲ ਵਾਤਾਵਰਣ ਦੀ ਸ਼ੁੱਧਤਾ ਲਈ ਵੀ ਯਤਨ ਕੀਤੇ ਜਾ ਰਹੇ ਹਨ। 

     ਇਸ ਮੌਕੇ ਤਹਿਸੀਲਦਾਰ ਅਰਜਨ ਸਿੰਘ, ਚੋਣ ਤਹਿਸੀਲਦਾਰ ਸੰਜੇ ਕੁਮਾਰ, ਸੁਰਿੰਦਰ ਬੱਤਰਾ ਚੋਣ ਕਾਨੂੰਨਗੋ, ਜਗਤਾਰ ਸਿੰਘ, ਸਵੀਪ ਟੀਮ ਦੇ ਮੈਂਬਰ ਨੀਤੂ ਗੁਪਤਾ, ਮੀਤੇਸ਼ ਜੌਹਰ, ਸ਼ਿਵਾਨੀ ਵਰਮਾ, ਗੁਰਮੁੱਖ ਸਿੰਘ, ਸਕੂਲ ਦੇ ਪ੍ਰਿੰਸੀਪਲ ਸ਼ਲਿੰਦਰ ਸਿੰਘ ਅਤੇ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਜ਼ ਵੱਲੋਂ ਵੀ ਪੌਦੇ ਲਗਾਏ ਗਏ।

No comments:


Wikipedia

Search results

Powered By Blogger