ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਮਈ : ਸ੍ਰੀਮਤੀ ਆਸ਼ਿਕਾ ਜੈਨ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿੱਚ ਮਿਤੀ 30.5.2024 ਨੂੰ ਸ਼ਾਮ 6:00 ਵਜੇ ਤੋਂ ਮਿਤੀ 01.6.2024 ਨੂੰ ਸ਼ਾਮ 6.00 ਵਜੇ ਤੱਕ ਪਬਲਿਕ ਮੀਟਿੰਗਾਂ ਕਰਨ, ਕਿਸੇ ਕਿਸਮ ਦੇ ਵਿਖਾਵੇ ਕਰਨ,ਨਾਹਰੇ ਲਾਉਣਾ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ ।
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਪੰਜਾਬ ਰਾਜ ਵਿਚ ਮਿਤੀ 01.06.2024 ਨੂੰ ਹੋਣੀਆਂ ਨਿਯਤ ਹੋਈਆਂ ਹਨ ਅਤੇ ਇਨ੍ਹਾਂ ਵੋਟਾਂ ਦੀ ਗਿਣਤੀ ਮਿਤੀ 4.6.2024 ਨੂੰ ਹੋਣੀ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਐਸ.ਓ.ਪੀ ਦੇ ਡਾਕੂਮੈਂਟ-12 ਅਡੀਸ਼ਨ-1 ਦੇ ਲੜੀ ਨੰਬਰ 1 ਵਿਚ ਲਿਖਿਆ ਗਿਆ ਹੈ ਕਿ ਵੋਟਿੰਗ ਤੋਂ 48 ਘੰਟੇ ਪਹਿਲਾ ਪਬਲਿਕ ਮੀਟਿੰਗਾਂ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕਠੇ ਹੋਣ, ਨਾਹਰੇ ਲਾਉਣ, ਵਿਖਾਵਾ ਕਰਨ ਤੇ ਪਾਬੰਦੀ ਲਗਾਈ ਜਾਵੇ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ, ਸਰਕਾਰੀ ਡਿਊਟੀ ਤੇ ਤਾਇਨਾਤ ਅਧਿਕਾਰੀਆਂ,ਕਰਮਚਾਰੀਆਂ,ਵਿਆਹ ਸ਼ਾਦੀਆ,ਧਾਰਮਿਕ ਰਸਮਾਂ,ਸਰਕਾਰੀ ਫੰਕਸ਼ਨਾਂ ਅਤੇ ਮ੍ਰਿਤਕਾਂ ਦੇ ਸੰਸਕਾਰ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਮਿਤੀ 30-5-2024 ਤੋਂ 01-06-2024 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਤੁਰੰਤ ਅਸਰ ਨਾਲ ਲਾਗੂ ਹੋਣਗੇ।
No comments:
Post a Comment