SBP GROUP

SBP GROUP

Search This Blog

Total Pageviews

ਐਨ.ਐਸ.ਯੂ.ਆਈ. ਪੰਜਾਬ ਦੇ ਸਾਬਕਾ ਮੀਤ ਪ੍ਰਧਾਨ ਕੰਵਰ ਸੰਧੂ ਵੀ ਹੋਏ ਆਪ 'ਚ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਆਗੂਆਂ ਦਾ 'ਆਪ' ਵਿੱਚ ਕੀਤਾ ਸਵਾਗਤ

ਚੰਡੀਗੜ੍ਹ, 29 ਮਈ : ਖਡੂਰ ਸਾਹਿਬ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਬੁੱਧਵਾਰ ਨੂੰ ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਭੁਪਿੰਦਰ ਸਿੰਘ ਸੰਧੂ (ਬਿੱਟੂ) ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਆਜ਼ਾਦ ਉਮੀਦਵਾਰ ਵਜੋਂ ਵਿਧਾਇਕ ਦੀ ਚੋਣ ਲੜਨ ਤੋਂ ਪਹਿਲਾਂ ਭੁਪਿੰਦਰ ਸਿੰਘ ਸੰਧੂ ਕਾਂਗਰਸ ਪਾਰਟੀ ਦੇ ਮੈਂਬਰ ਸਨ। ਉਹ 2016 ਵਿੱਚ ਪ੍ਰਦੇਸ਼ ਕਾਂਗਰਸ ਦੇ ਸਕੱਤਰ ਅਤੇ 2011 ਵਿੱਚ ਰੇਲਵੇ ਬੋਰਡ (ਉੱਤਰੀ) ਦੇ ਮੈਂਬਰ ਸਨ। ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਖਵਾਸਪੁਰ ਦੇ ਸਰਪੰਚ ਵਜੋਂ ਕੀਤੀ।


 ਉਹ ਖਡੂਰ ਸਾਹਿਬ ਦੇ ਮੈਂਬਰ ਬਲਾਕ ਸੰਮਤੀ, ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਖੇਤੀਬਾੜੀ ਸਹਿਕਾਰੀ ਸਭਾ ਭਾਰੋਵਾਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਭੁਪਿੰਦਰ ਸਿੰਘ ਸੰਧੂ ਪਿਛਲੇ 25 ਸਾਲਾਂ ਤੋਂ ਸਿਆਸਤ ਵਿੱਚ ਸਰਗਰਮ ਹਨ, ਉਨ੍ਹਾਂ ਦੀ ਖਡੂਰ ਸਾਹਿਬ ਹਲਕੇ ਵਿੱਚ ਚੰਗੀ ਪਕੜ ਹੈ। ਆਮ ਆਦਮੀ ਪਾਰਟੀ ਵਿੱਚ ਉਨ੍ਹਾਂ ਦੀ ਮੌਜੂਦਗੀ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ।

ਉਨ੍ਹਾਂ ਤੋਂ ਇਲਾਵਾ ਐਨ.ਐਸ.ਯੂ.ਆਈ. ਪੰਜਾਬ ਦੇ ਸਾਬਕਾ ਮੀਤ ਪ੍ਰਧਾਨ ਕੰਵਰ ਸੰਧੂ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਹ ਵਿਦਿਆਰਥੀ ਰਾਜਨੀਤੀ ਤੋਂ ਆਏ ਹਨ ਅਤੇ ਨੌਜਵਾਨਾਂ ਵਿੱਚ ਉਹ ਚੰਗੀ ਪਕੜ ਰੱਖਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਦੋਵਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਮਾਨ ਨੇ ਕਿਹਾ ਕਿ ਸਾਡੀਆਂ ਲੋਕ ਪੱਖੀ ਨੀਤੀਆਂ ਕਾਰਨ ਵੱਧ ਤੋਂ ਵੱਧ ਲੋਕ ‘ਆਪ’ਵਿੱਚ ਸ਼ਾਮਲ ਹੋ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਲਈ ਕੰਮ ਕਰਨ ਵਾਲੇ ਇਮਾਨਦਾਰ ਲੋਕਾਂ ਲਈ 'ਆਮ ਆਦਮੀ ਪਾਰਟੀ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।


No comments:


Wikipedia

Search results

Powered By Blogger