SBP GROUP

SBP GROUP

Search This Blog

Total Pageviews

ਕਾਉਂਕੇ ਕਲਾਂ ਸਕੂਲ ਦਾ ਅੱਠਵੀਂ ਤੇ ਦਸਵੀਂ ਦਾ ਨਤੀਜ਼ਾ ਸ਼ਾਨਦਾਰ ਰਿਹਾ

ਜਗਰਾਉਂ, 01 ਮਈ :- ਸਰਕਾਰੀ ਕੰਨਿਆਂ ਹਾਈ ਸਕੂਲ ਪੱਤੀ ਸ਼ਾਮ ਸਿੰਘ ਕਾਉਂਕੇ ਕਲਾਂ ਦਾ ਅੱਠਵੀਂ ਅਤੇ ਦਸਵੀਂ ਜਮਾਤ ਦਾ ਨਤੀਜ਼ਾ ਬਹੁਤ ਹੀ ਸ਼ਾਨਦਾਰ ਰਿਹਾ ਹੈ ਅਤੇ ਇਸੇ ਸਕੂਲ ਦੀਆਂ ਵਿਦਿਆਰਥਣਾਂ ਦੀ ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਵਿੱਚ ਚੋਣ ਹੋਈ ਹੈ। ਇਸ ਸਬੰਧ ਵਿੱਚ ਸਕੂਲ ਦੇ ਮੁੱਖ ਅਧਿਆਪਕਾ ਪੂਜਾ ਵਰਮਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜ਼ਾ ਸੌ ਪ੍ਰਤੀਸ਼ਤ ਰਿਹਾ ਹੈ, ਜਿਸ ਵਿੱਚ ਐਸ਼ਮੀਨ ਕੌਰ ਪੁੱਤਰੀ ਬਲਵੀਰ ਸਿੰਘ ਨੇ 600 ਅੰਕਾਂ ਵਿੱਚੋਂ 563 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਹੀ ਹਰਜਸਪ੍ਰੀਤ ਕੌਰ ਪੁੱਤਰੀ ਬਲਵੰਤ ਸਿੰਘ ਨੇ 538 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸੁਖਮਨਪ੍ਰੀਤ ਕੌਰ ਪੁੱਤਰੀ ਸੁਖਦਰਸ਼ਨ ਸਿੰਘ ਨੇ 531 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।


ਮੈਡਮ ਪੂਜਾ ਵਰਮਾਂ ਨੇ ਹੋਰ ਦੱਸਿਆ ਕਿ ਇਸੇ ਸਕੂਲ ਦਾ ਦਸਵੀਂ ਜਮਾਤ ਦਾ ਨਤੀਜ਼ਾ ਵੀ ਸੌ ਪ੍ਰਤੀਸ਼ਤ ਰਿਹਾ ਹੈ। ਜਿਸ ਵਿੱਚ ਰਮਨਦੀਪ ਕੌਰ ਨੇ 650 ਅੰਕਾਂ ਵਿੱਚੋਂ 564 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।
ਇਸੇ ਤਰਾਂ ਹੀ ਸੁਮਨਦੀਪ ਕੌਰ ਨੇ 506 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸਾਨੀਆਂ ਕੁਮਾਰੀ ਨੇ 502 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕਰਦੇ ਹੋਏ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ ਹੈ। ਮੈਡਮ ਵਰਮਾਂ ਨੇ ਦੱਸਿਆ ਕਿ ਇਸੇ ਸਕੂਲ ਦੀਆਂ ਵਿਦਿਆਰਥਣਾ ਨੇ ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਵਿੱਚ ਦਾਖਲਾ ਲੈਣ ਲਈ ਪ੍ਰੀਖਿਆ ਦਿੱਤੀ ਸੀ, ਜਿਸ ਵਿੱਚ ਸੁਮਨਦੀਪ ਕੌਰ ਪੁੱਤਰੀ ਜਗਤਾਰ ਸਿੰਘ, ਸਿਮਰਨਜੀਤ ਕੌਰ ਪੁੱਤਰੀ ਅਵਤਾਰ ਸਿੰਘ ਅਤੇ ਅਮਨੀਤ ਕੌਰ ਪੁੱਤਰੀ ਹਰਬੰਸ ਸਿੰਘ ਦੀ ਮੈਰੀਟੋਰੀਅਸ ਅਤੇ ਐਮੀਨੈਂਸ ਦੋਵਾਂ ਸਕੂਲਾਂ ਵਾਸਤੇ ਚੁਣੀਆਂ ਗਈਆਂ ਹਨ।
ਇਸੇ ਤਰਾਂ ਹੀ ਸਿਮਰਨ ਕੌਰ ਪੁੱਤਰੀ ਜਸਵਿੰਦਰ ਸਿੰਘ, ਮਹਿਕਪ੍ਰੀਤ ਕੌਰ ਪੁੱਤਰੀ ਹਰਮੇਲ ਸਿੰਘ, ਅਰਸਦੀਪ ਕੌਰ ਪੁੱਤਰੀ ਲਖਵੀਰ ਸਿੰਘ, ਰਾਜਵੀਰ ਕੌਰ ਪੁੱਤਰੀ ਪਵਿੱਤਰ ਸਿੰਘ, ਸੁਮਨਦੀਪ ਕੌਰ ਪੁੱਤਰੀ ਦਰਸ਼ਨ ਸਿੰਘ ਅਤੇ ਹੁਸਨਪ੍ਰੀਤ ਕੌਰ ਪੁੱਤਰੀ ਸਿਕੰਦਰ ਸਿੰਘ ਦੀ ਚੋਣ ਐਮੀਨੈਂਸ ਸਕੂਲ ਵਾਸਤੇ ਹੋਈ ਹੈ।
ਮੈਡਮ ਵਰਮਾਂ ਨੇ ਹੋਰ ਦੱਸਿਆ ਕਿ ਮਨਪ੍ਰੀਤ ਕੌਰ ਪੁੱਤਰੀ ਹਰਜਿੰਦਰ ਸਿੰਘ, ਸਾਨੀਆਂ ਕੁਮਾਰੀ ਪੁੱਤਰੀ ਅਖਲੇਸ਼ ਕੁਮਾਰ, ਸੁਖਪ੍ਰੀਤ ਕੌਰ ਪੁੱਤਰੀ ਇੰਦਰਜੀਤ ਸਿੰਘ, ਲਖਵੀਰ ਕੌਰ ਪੁੱਤਰੀ ਬਲਜੀਤ ਸਿੰਘ, ਅਤੇ ਰਮਨਦੀਪ ਕੌਰ ਪੁੱਤਰੀ ਸੰਦੀਪ ਸਿੰਘ ਆਦਿ ਲੜਕੀਆਂ ਮੈਰੀਟੋਰੀਅਸ ਸਕੂਲ ਵਿੱਚ ਦਾਖਲੇ ਵਾਸਤੇ ਚੁਣੀਆਂ ਗਈਆਂ ਹਨ। ਇਸ ਮੌਕੇ ਮੁੱਖ ਅਧਿਆਪਕਾ ਪੂਜਾ ਵਰਮਾਂ ਨੇ ਖੁ਼ਸ਼ੀ ਦਾ ਇਜ਼ਹਾਰ ਕਰਦੇ ਹੋਏ ਆਖਿਆ ਕਿ ਸਕੂਲ ਦੀਆਂ ਇਹਨਾਂ ਸ਼ਾਨਦਾਰ ਪ੍ਰਾਪਤੀਆਂ ਦਾ ਸਿਹਰਾ ਸਕੂਲ ਦੇ ਅਧਿਆਪਕਾਂ ਸਿਰ ਜਾਂਦਾ ਹੈ, ਜਿੰਨਾਂ ਨੇ ਆਪਣੀ ਦ੍ਰਿੜ ਲਗਨ ਅਤੇ ਮਿਹਨਤ ਵਿਦਿਆਰਥਣਾਂ ਨੂੰ ਇਸ ਮੁਕਾਮ ਉਪਰ ਪਹੁੰਚਾਇਆ ਹੈ। ਜਿਸ ਨਾਲ ਕੰਨਿਆਂ ਸਕੂਲ ਪੱਤੀ ਸ਼ਾਮ ਸਿੰਘ ਕਾਉਂਕੇ ਕਲਾਂ ਅਤੇ ਪਿੰਡ ਕਾਉਂਕੇ ਕਲਾਂ ਦਾ ਸਿਰ ਮਾਣ ਨਾਲ ਉਚਾ ਹੋਇਆ ਹੈ।

No comments:


Wikipedia

Search results

Powered By Blogger