ਚੰਡੀਗੜ੍ਹ, 31 ਮਈ, : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਮਿਡ-ਡੇ-ਮੀਲ ਦਾ ਮੈਨਯੂ ਬਦਲ ਦਿੱਤਾ ਹੈ। ਹੁਣ ਇਸ ਵਿੱਚ ਦਾਲ-ਮਾਹ ਚਨਾ ਵੀ ਸ਼ਾਮਲ ਕਰ ਲਿਆ ਗਿਆ ਹੈ। ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਖੀਰ ਵੀ ਵਰਤਾਈ ਜਾਵੇਗੀ। ਛੁੱਟੀਆਂ ਤੋਂ ਬਾਅਦ ਨਵਾਂ ਮੀਨੂ 1 ਜੁਲਾਈ ਤੋਂ ਲਾਗੂ ਹੋ ਜਾਵੇਗਾ। ਭੋਜਨ ਦੀ ਸ਼ੁੱਧਤਾ 'ਤੇ ਧਿਆਨ ਦਿੱਤਾ ਜਾਵੇਗਾ। ਸਕੂਲ ਪ੍ਰਬੰਧਕ ਕਮੇਟੀਆਂ ਵੱਲੋਂ ਵੀ ਖਾਣੇ ਦੀ ਜਾਂਚ ਕੀਤੀ ਜਾਵੇਗੀ। ਇਸ ਦੇ ਲਈ ਵਿਭਾਗ ਵੱਲੋਂ ਡਿਊਟੀ ਲਾਈ ਗਈ ਹੈ।
ਮੈਨਯੂ ਦੇ ਅਨੁਸਾਰ, ਸੋਮਵਾਰ ਨੂੰ ਦਾਲ (ਸਬਜ਼ੀਆਂ ਮਿਲਾ ਕੇ) ਅਤੇ ਰੋਟੀ, ਮੰਗਲਵਾਰ ਨੂੰ ਰਾਜਮਾ ਚੌਲ, ਬੁੱਧਵਾਰ ਨੂੰ ਕਾਲੇ ਛੋਲੇ / ਚਿੱਟੇ ਛੋਲੇ (ਆਲੂ ਦੇ ਨਾਲ) ਅਤੇ ਪੁਰੀ ਅਤੇ ਰੋਟੀ, ਵੀਰਵਾਰ ਨੂੰ ਕੜੀ ਅਤੇ ਚੌਲ, ਸ਼ੁੱਕਰਵਾਰ ਨੂੰ ਮੌਸਮੀ ਸਬਜ਼ੀ ਅਤੇ ਰੋਟੀ, ਸ਼ਨੀਵਾਰ ਨੂੰ ਦਾਲ ਮਾਂਹ ਤੇ ਛੋਲਿਆਂ ਦੀ ਦਾਲ ਦਿੱਤੀ ਜਾਵੇਗੀ।
ਇਸ ਦੌਰਾਨ ਵਿਦਿਆਰਥੀਆਂ ਨੂੰ ਮੌਸਮੀ ਫਲ ਵੀ ਦਿੱਤੇ ਜਾਣਗੇ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਬੱਚਿਆਂ ਨੂੰ ਗਰਮ ਭੋਜਨ ਪਰੋਸਿਆ ਜਾਵੇਗਾ। ਵਿਦਿਆਰਥੀਆਂ ਨੂੰ ਖਾਣ ਪੀਣ ਵਿੱਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ।
No comments:
Post a Comment