SBP GROUP

SBP GROUP

Search This Blog

Total Pageviews

Monday, June 10, 2024

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ : ਸਿਬਿਨ ਸੀ

ਚੰਡੀਗੜ੍ਹ, 10 ਜੂਨ , : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। 


 

ਸਿਬਿਨ ਸੀ ਨੇ ਦੱਸਿਆ ਕਿ 14 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ। ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। 

 

ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਜਲੰਧਰ ਪੱਛਮੀ ਹਲਕੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਤੱਕ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।

No comments:


Wikipedia

Search results

Powered By Blogger