ਲੁਧਿਆਣਾ,13 ਜੂਨ : ਸੀਨੀਅਰ ਭਾਜਪਾ ਆਗੂ ਸੁਖਵਿੰਦਰ ਸਿੰਘ ਬਿੰਦਰਾ, ਰਾਸ਼ਟਰੀ ਮੈਂਬਰ (ਐਨ.ਆਈ.ਐਸ.ਡੀ.), ਕੇਂਦਰੀ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰਾਲੇ (ਭਾਰਤ ਸਰਕਾਰ) ਨੇ ਸ੍ਰੀ ਗਜੇਂਦਰ ਸਿੰਘ ਸ਼ਿਖਾਵਤ, ਕੇਂਦਰੀ ਮੰਤਰੀ, ਸੈਰ ਸਪਾਟਾ ਅਤੇ ਸੱਭਿਆਚਾਰ ਮੰਤਰਾਲੇ, ਭਾਰਤ ਸਰਕਾਰ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੋਦੀ 3 ਕੈਬਨਿਟ ਵਿੱਚ ਭਾਰਤ ਦੇ ਕੇਂਦਰੀ ਮੰਤਰੀ ਬਣਨ 'ਤੇ ਅੱਜ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ ਗਿਆ।
ਸੁਖਵਿੰਦਰ ਸਿੰਘ ਬਿੰਦਰਾ ਨੇ ਸ਼ਿਖਾਵਤ ਜੀ ਦਾ ਨਿੱਘਾ ਸਵਾਗਤ ਕੀਤਾ। ਬਿੰਦਰਾ ਨੇ ਸ਼ਿਖਾਵਤ ਜੀ ਨੂੰ ਮੋਦੀ 3 ਵਿੱਚ ਭਾਰਤ ਦਾ ਸੈਰ ਸਪਾਟਾ ਅਤੇ ਸੱਭਿਆਚਾਰ ਮੰਤਰੀ ਬਣਨ 'ਤੇ ਵਧਾਈ ਦਿੱਤੀ। ਬਿੰਦਰਾ ਨੇ ਸ਼ਿਖਾਵਤ ਜੀ ਨੂੰ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।
ਬਿੰਦਰਾ ਨੇ ਕਿਹਾ ਕਿ ਮਾਨਯੋਗ ਪ੍ਰਧਾਨ ਮੰਤਰੀ ਮੋਦੀ ਜੀ ਦੀਆਂ ਚੰਗੀਆਂ ਨੀਤੀਆਂ ਸਦਕਾ ਦੇਸ਼ ਵਿੱਚ ਤੀਜੀ ਵਾਰ ਮੋਦੀ ਸਰਕਾਰ ਬਣੀ ਹੈ। ਇਸ ਵਾਰ ਪੰਜਾਬ ਵਿੱਚ ਪਾਰਟੀ ਦਾ ਵੋਟ ਬੈਂਕ ਵਧਿਆ ਹੈ। ਬਿੰਦਰਾ ਨੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਤੀਜੀ ਵਾਰ ਸਰਕਾਰ ਬਣਾਉਣ ਦੀ ਕਾਮਨਾ ਦੀ ਪੂਰਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
No comments:
Post a Comment