ਫਤਿਹਗੜ੍ਹ ਸਾਹਿਬ,13 ਜੂਨ : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਬਸੀ ਪਠਾਣਾਂ ਦੇ ਸਲੱਮ ਏਰੀਏ ਵਿੱਚ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਉਚੇਚੇ ਤੌਰ ਤੇ ਪਹੁੰਚੇ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਇਸ ਜਾਗਰੂਕਤਾ ਕੈਂਪ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਸਾਵਧਾਨੀਆਂ ਰੱਖਣ ਨਾਲ ਮਲੇਰੀਏ ਤੋਂ ਬਚਿਆ ਜਾ ਸਕਦਾ ਹੈ।
ਉਹਨਾਂ ਦੱਸਿਆ ਕਿ ਮਲੇਰੀਆ, ਮਾਦਾ ਐਨਾਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਜਾਂ ਰਾਤ ਨੂੰ ਕੱਟਦਾ ਹੈ। ਉਹਨਾਂ ਮਲੇਰੀਏ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਕਿ ਇਸ ਦੇ ਮੁੱਖ ਲੱਛਣ ਤੇਜ ਬੁਖਾਰ, ਸਿਰ ਦਰਦ, ਕਾਂਬਾ ਲੱਗਣਾ, ਥਕਾਵਟ ,ਕਮਜ਼ੋਰੀ ਅਤੇ ਪਸੀਨਾ ਆਉਣਾ ਆਦਿ ਹੁੰਦੇ ਹਨ।
ਉਹਨਾਂ ਦੱਸਿਆ ਕਿ ਇਸ ਬਿਮਾਰੀ ਤੋਂ ਬਚਣ ਦਾ ਇੱਕੋ ਇੱਕ ਉਪਾਅ ਆਪਣੇ ਆਲੇ ਦੁਆਲੇ ਮੱਛਰ ਪੈਦਾ ਕਰਨ ਵਾਲੀਆਂ ਥਾਵਾਂ ਨੂੰ ਖਤਮ ਕੀਤਾ ਜਾਵੇ ,ਪਾਣੀ ਨਾ ਖੜਨ ਦਿੱਤਾ ਜਾਵੇ, ਪਾਣੀ ਖੜਨ ਵਾਲੇ ਟੋਇਆਂ ਨੂੰ ਮਿੱਟੀ ਨਾਲ ਭਰ ਦਿੱਤਾ ਜਾਵੇ ,ਪੂਰੇ ਸਰੀਰ ਨੂੰ ਢਕਣ ਵਾਲੇ ਕੱਪੜੇ ਪਾਏ ਜਾਣ , ਰਾਤ ਨੂੰ ਸੌਣ ਵਾਲੇ ਮੱਛਰ ਭੁਜਾਉਣ ਵਾਲੀਆਂ ਕਰੀਮਾਂ, ਮੱਛਰ ਭੁਜਾਊ ਜੰਤਰਾਂ ਅਤੇ ਜਾਲੀਦਾਰ ਦਰਵਾਜਿਆਂ ਆਦਿ ਦੀ ਵਰਤੋਂ ਕੀਤੀ ਜਾਵੇ। ਜਿਲਾ ਐਪੀਡਿਮੋਲੋਜਿਸਟ ਡਾਕਟਰ ਗੁਰਪ੍ਰੀਤ ਕੌਰ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਬੁਖਾਰ ਹੋਣ ਦੀ ਸੂਰਤ ਵਿੱਚ ਨਜ਼ਦੀਕੀ ਸਿਹਤ ਸੰਸਥਾ ਵਿੱਚ ਜਾ ਕੇ ਖੂਨ ਦੀ ਜਾਂਚ ਕਰਾਉਣੀ ਚਾਹੀਦੀ ਹੈ ਸਰਕਾਰੇ ਹਸਪਤਾਲਾਂ ਵਿੱਚ ਮਲੇਰੀਆ ਦੀ ਜਾਂਚ ਅਤੇ ਇਲਾਜ ਮੁਫਤ ਕੀਤਾ ਜਾਂਦਾ ਹੈ।
ਇਸ ਮੌਕੇ ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਮਾਈਗਰੇਟੀ ਆਬਾਦੀ ਦਾ ਸਰਵੇ ਕੀਤਾ ਗਿਆ ਅਤੇ ਬੁਖਾਰ ਦੇ ਮਰੀਜ਼ਾਂ ਦੀਆਂ ਬਲੱਡ ਸਲਾਈਡਾਂ ਬਣਾ ਕੇ ਆਰ.ਡੀ.ਟੀ ਕਿੱਟਾਂ ਰਾਹੀਂ ਮੌਕੇ ਤੇ ਜਾਂਚ ਕੀਤੀ ਗਈ ਅਤੇ ਸਾਰਿਆਂ ਨੂੰ ਜਾਗਰੂਕਤਾ ਸਮਗਰੀ ਵੀ ਵੰਡੀ ਗਈ ਤਾਂ ਜੋ ਮਲੇਰੀਆ ਦੀ ਰੋਕਥਾਮ ਕੀਤੀ ਜਾ ਸਕੇ। ਇਸ ਮੌਕੇ ਤੇ ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਮਲਟੀ ਪਰਪਜ ਹੈਲਥ ਸੁਪਰਵਾਈਜ਼ਰ ਸੱਤਿਆਪਾਲ, ਮਲਟੀ ਪਰਪਜ ਹੈਲਥ ਵਰਕਰ ਬਲਜੀਤ ਸਿੰਘ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੌਦਾਗਰ ਸਿੰਘ ਅਤੇ ਜਸਪਾਲ ਸਿੰਘ ਹਾਜ਼ਰ ਸਨ
No comments:
Post a Comment