SBP GROUP

SBP GROUP

Search This Blog

Total Pageviews

ਸਾਰੇ ਮਾਮਲਿਆਂ ਦੀ ਸੁਣਵਾਈ ਇਕ ਹੀ ਅਦਾਲਤ 'ਚ ਹੋਵੇ, ਜਗਤਾਰ ਸਿੰਘ ਹਵਾਰਾ ਵੱਲੋਂ ਪਟੀਸ਼ਨ ਦਾਇਰ

 ਚੰਡੀਗੜ੍ਹ, 8 ਜੂਨ, : ਜਗਤਾਰ ਸਿੰਘ ਹਵਾਰਾ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਸਮੇਤ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੀਆਂ ਅਦਾਲਤਾਂ ਵਿੱਚ ਲੰਬਿਤ ਦਰਜਨਾਂ ਕੇਸਾਂ ਦੀ ਸੁਣਵਾਈ ਨੂੰ ਲੈ ਕੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਸੁਣਵਾਈ ਦੌਰਾਨ ਅਦਾਲਤ ਨੇ ਉਨ੍ਹਾਂ ਦੇ ਵਕੀਲ ਤੋਂ ਪੁੱਛਿਆ ਕਿ ਉਨ੍ਹਾਂ ਦੇ ਖਿਲਾਫ ਕਿਸ ਅਦਾਲਤ 'ਚ ਕੇਸ ਪੈਂਡਿੰਗ ਹਨ।


ਅਦਾਲਤ ਨੇ ਇਸ ਸਬੰਧੀ 9 ਜੁਲਾਈ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਹਵਾਰਾ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਹ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ। ਉਹ ਹਰ ਮਾਮਲੇ ਵਿੱਚ ਵਿਅਕਤੀਗਤ ਰੂਪ ਵਿੱਚ ਪੇਸ਼ ਨਹੀਂ ਹੋ ਸਕਦਾ। ਅਜਿਹੀ ਸਥਿਤੀ ਵਿੱਚ ਸਬੰਧਤ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਉਸ ਨੂੰ ਅਦਾਲਤ ਵਿੱਚ ਪੇਸ਼ ਕਰੇ ਪਰ ਅਜਿਹਾ ਨਹੀਂ ਕੀਤਾ ਜਾ ਰਿਹਾ।

ਹਵਾਰਾ ਨੇ ਦਾਇਰ ਪਟੀਸ਼ਨ 'ਚ ਕਿਹਾ ਹੈ ਕਿ ਉਸ ਵਿਰੁੱਧ ਸਾਰੇ ਮਾਮਲਿਆਂ ਦੀ ਸੁਣਵਾਈ ਇਕ ਹੀ ਅਦਾਲਤ 'ਚ ਹੋਣੀ ਚਾਹੀਦੀ ਹੈ। ਹਵਾਰਾ ਖ਼ਿਲਾਫ਼ ਦਿੱਲੀ ਵਿੱਚ ਕੁੱਲ 31, ਹਰਿਆਣਾ ਵਿੱਚ ਇੱਕ, ਚੰਡੀਗੜ੍ਹ ਵਿੱਚ ਤਿੰਨ ਅਤੇ ਪੰਜਾਬ ਦੀਆਂ ਕਈ ਜ਼ਿਲ੍ਹਾ ਅਦਾਲਤਾਂ ਵਿੱਚ ਕੇਸ ਪੈਂਡਿੰਗ ਹਨ।

No comments:


Wikipedia

Search results

Powered By Blogger