ਐਸ.ਏ.ਐਸ. ਨਗਰ 05 ਜੂਨ : ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ‘ਵਿਸ਼ਵ ਵਾਤਾਵਰਨ ਦਿਵਸ’ ਮਨਾਇਆ ਗਿਆ।
ਇਸ ਮੌਕੇ ਤੇ ਜਿਲ੍ਹਾ ਅਤੇ ਸੈਸ਼ਨਜ਼ ਜੱਜ ਅਤੇ ਹੋਰ ਜੁਡੀਸ਼ੀਅਲ ਅਧਿਕਾਰੀਆਂ ਵਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਵੱਖ—ਵੱਖ ਕਿਸਮ ਦੇ ਬੂਟੇ ਲਗਾਏ ਗਏ। ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਕਰਮਚਾਰੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਵਾਤਾਵਰਨ ਨੂੰ ਬਚਾਉਣ ਲਈ ਉਤਸ਼ਾਹਿਤ ਕੀਤਾ।


No comments:
Post a Comment