ਰੂਪਨਗਰ , 12 ਜੂਨ, : ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੇਵਾ ਕੇਂਦਰ ਤੇ ਐਸ ਡੀ ਐਮ ਦਫਤਰ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ ਅਤੇ ਦਿੱਤੀਆਂ ਜਾ ਰਹੀਆਂ ਸਰਕਾਰੀ ਸੇਵਾਵਾਂ ਦਾ ਵੀ ਨਿਰਖਣ ਕੀਤਾ। ਇਸ ਮੌਕੇ ਉਨ੍ਹਾਂ ਐਸ ਡੀ ਐਮ ਦਫਤਰ ਵਿਖ਼ੇ ਐੱਸ.ਡੀ.ਐਮ ਕੋਲ ਵੱਖ-ਵੱਖ ਸ਼ਿਕਾਇਤਾਂ ਅਤੇ ਕੰਮ ਕਰਵਾਉਣ ਲਈ ਪੁੱਜੇ ਲੋਕਾਂ ਨਾਲ ਗੱਲਬਾਤ ਕੀਤੀ ਉਨ੍ਹਾਂ ਨੂੰ ਮਿਲ ਰਹੀਆਂ ਸੇਵਾਵਾਂ ਬਾਰੇ ਪੁੱਛਗਿੱਛ ਕੀਤੀ।
ਉਨ੍ਹਾਂ ਐਸ.ਡੀ.ਐਮ ਰੂਪਨਗਰ ਨਵਦੀਪ ਕੁਮਾਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਸੇਵਾਵਾਂ ਲਈ ਆ ਰਹੇ ਲੋਕਾਂ ਦਾ ਕੰਮ ਸਮਾਂਬੱਧ ਸੀਮਾ ਵਿਚ ਪਕੀਤਾ ਜਾਵੇ, ਤਾਂ ਜੋ ਅੱਤ ਦੀ ਗਰਮੀ ਦੌਰਾਨ ਲੋਕਾਂ ਨੂੰ ਸਰਕਾਰੀ ਕੰਮ ਕਾਜ ਦੌਰਾਨ ਹੋਣ ਵਾਲੀਆਂ ਪ੍ਰੇਸ਼ਾਨੀਆਂ ਤੋਂ ਨਿਜ਼ਾਤ ਦਿੱਤੀ ਜਾ ਸਕੇ। ਇਸ ਉਪਰੰਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸੇਵਾ ਕੇਂਦਰ ਦਾ ਦੌਰਾ ਕੀਤਾ ਅਤੇ ਉਥੇ ਪਹੁੰਚੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸੇਵਾਵਾਂ ਬਾਰੇ ਪੁੱਛਿਆ ਜਿਸ ਉਤੇ ਲੋਕਾਂ ਨੇ ਸੰਤੁਸ਼ਟੀ ਪ੍ਰਗਟ ਕੀਤੀ।
ਉਨ੍ਹਾਂ ਸੇਵਾ ਕੇਂਦਰ ਦੇ ਕਰਮਚਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਕੇਂਦਰ ਵਿਖੇ ਪਹੁੰਚੇ ਲੋਕਾਂ ਦਾ ਕੰਮ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਮੁਕੰਮਲ ਕਰਨਾ ਯਕੀਨੀ ਕੀਤੀ ਜਾਵੇ ਅਤੇ ਸੀਨੀਅਰ ਸਿਟੀਜਨ ਦੇ ਅਰਜ਼ੀ ਦੀ ਸੁਣਵਾਈ ਪਹਿਲ ਦੇ ਆਧਾਰ ਉਤੇ ਕੀਤੀ ਜਾਵੇ। ਉਨ੍ਹਾਂ ਸੇਵਾ ਕੇਂਦਰ ਮੈਨੇਜਰ ਕਮਲਜੀਤ ਸਿੰਘ ਨੂੰ ਆਦੇਸ਼ ਦਿੱਤੇ ਕਿ ਅੱਤ ਦੀ ਗਰਮੀ ਨੂੰ ਧਿਆਨ ਵਿਚ ਰੱਖਦੇ ਹੋਏ ਲੋਕਾਂ ਲਈ ਪੀਣ ਵਾਲੇ ਠੰਡਾ ਪਾਣੀ ਅਤੇ ਏ.ਸੀ ਦੀ ਵਰਤੋਂ ਯਕੀਨਣ ਬਣਾਈ ਜਾਵੇ।
No comments:
Post a Comment