SBP GROUP

SBP GROUP

Search This Blog

Total Pageviews

ਸਿਵਲ ਸਰਜਨ ਨੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮਹੀਨਾਵਾਰੀ ਮੀਟਿੰਗ

ਫਤਿਹਗੜ੍ਹ, 07 ਜੂਨ :  ਸਿਵਲ ਸਰਜਨ ਫਤਿਹਗੜ੍ਹ ਸਾਹਿਬ, ਡਾ ਦਵਿੰਦਰਜੀਤ ਕੌਰ ਨੇ  ਜਿਲੇ ਅੰਦਰ ਸਿਹਤ ਵਿਭਾਗ ਵੱਲੋਂ ਮਈ ਮਹੀਨੇ ਦੌਰਾਨ ਆਮ ਲੋਕਾਂ ਨੂੰ ਦਿੱਤੀਆਂ ਗਈਆਂ ਸਿਹਤ ਸੇਵਾਵਾਂ ਦਾ ਜਾਇਜਾ ਲੈਣ ਲਈ ਜਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮਹੀਨਾਵਾਰੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਡਾ ਦਵਿੰਦਰਜੀਤ ਕੌਰ ਨੇ ਸਿਹਤ ਪ੍ਰੋਗਰਾਮਾਂ ਨੂੰ ਜਿਲੇ ਅੰਦਰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸੂਬਾ ਪੱਧਰ ਤੋਂ ਮਿਲੀਆਂ ਨਵੀਆਂ ਗਾਈਡਲਾਈਨਾਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ। 

ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਦਾ ਇਲਾਜ ਇਮਾਨਦਾਰੀ, ਤਨਦੇਹੀ ਨਾਲ ਕੀਤਾ ਜਾਵੇ, ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਦਿੱਤੀਆਂ ਜਾਣ ਅਤੇ ਲੋੜੀਂਦੇ ਲੈਬਾਰਟਰੀ ਟੈਸਟ ਵੀ ਮੁਫਤ ਕੀਤੇ ਜਾਣ। ਉਹਨਾਂ ਆਪੋ ਆਪਣੀ ਸਿਹਤ ਸੰਸਥਾ ਈ.ਡੀ.ਐਲ ਅਤੇ ਨਾਨ ਈ.ਡੀ.ਐਲ ਦਵਾਈਆਂ ਦੀਆਂ ਲਿਸਟਾਂ ਪੇਸ਼ ਕਰਨ ਲਈ ਕਿਹਾ। 


ਉਹਨਾਂ ਕਿਹਾ ਕਿ ਆਪੋ ਆਪਣੀ ਸੰਸਥਾ ਵਿੱਚ ਲੋੜੀਦੀ ਮਿਕਦਾਰ ਵਿੱਚ ਲੋੜੀਦੀਆਂ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਆਪੋ ਆਪਣੀ ਸੰਸਥਾ ਦੇ ਨਿਰਧਾਰਤ ਟੀਚੇ ਪੂਰੇ ਕਰਨੇ ਯਕੀਨੀ ਬਣਾਏ ਜਾਣ, ਗਰਭਵਤੀ ਔਰਤਾਂ ਦਾ ਅਲਟਰਾਸਾਊਂਡ ਜੇ.ਐਸ.ਐਸ.ਕੇ ਸਕੀਮ ਅਧੀਨ ਸਰਕਾਰੀ ਅਤੇ ਇੰਪੈਨਲਡ ਹਸਪਤਾਲਾਂ ਤੋਂ ਹੀ ਕਰਵਾਇਆ ਜਾਵੇ, ਹਸਪਤਾਲਾਂ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਅਤੇ ਆਮ ਲੋਕਾਂ ਦੀ ਵਿਸ਼ੇਸ਼ ਕੈਂਪ ਲਗਾ ਕੇ ਆਭਾ ਆਈ.ਡੀ ਜਨਰੇਟ ਕਰਨੀ ਯਕੀਨੀ ਬਣਾਈ ਜਾਵੇ।  

ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਨ ਸੌ ਫੀਸਦੀ ਕਰਨਾ ਤੇ ਇਹਨਾਂ ਨੂੰ ਯੂ ਵਿਨ ਪੋਰਟਲ ਤੇ ਆਨਲਾਈਨ ਕਰਨਾ ਵੀ ਯਕੀਨੀ ਬਣਾਇਆ ਜਾਵੇ। ਉਹਨਾਂ ਸਮੂਹ ਐਸਐਮਓ ਨੂੰ ਹਿਦਾਇਤ ਕਰਦਿਆਂ ਕਿਹਾ ਕਿ ਆਪੋ ਆਪਣੀ ਸੰਸਥਾ ਵਿੱਚ ਕੰਡਮ ਸਮਾਨ ਦੀਆਂ ਲਿਸਟਾਂ ਤੁਰੰਤ ਮੁਹਈਆ ਕਰਵਾਈਆਂ ਜਾਣ ਤਾਂ ਕਿ ਉਹਨਾਂ ਨੂੰ ਰਾਈਟ ਆਫ ਕਰਨ ਲਈ ਉਪਰਾਲੇ ਕੀਤੇ ਜਾ ਸਕਣ। 

ਉਹਨਾਂ ਸਮੂਹ ਸਿਹਤ ਸੰਸਥਾਵਾਂ ਦੀਆਂ ਮਹੀਨਾ ਬਾਰੀ ਰਿਪੋਰਟਾਂ ਤੁਰੰਤ ਜਿਲਾ ਪੱਧਰ ਤੇ ਭੇਜਣ ਦੀ ਹਦਾਇਤ ਵੀ ਕੀਤੀ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ ਸਵਪਨਜੀਤ ਕੌਰ , ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਜਿਲਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ,ਡੀਪੀਐਮ ਡਾ ਕਸੀਤਿਜ ਸੀਮਾ ਤੋਂ ਇਲਾਵਾ ਜਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ ਹਾਜ਼ਰ ਸਨ।

No comments:


Wikipedia

Search results

Powered By Blogger